Shadow

Tag: haryana news

ਸ਼ਹੀਦਾਂ ਦੇ ਸਨਮਾਨ ਨੂੰ ਸਰਵਉੱਚ ਪ੍ਰਾਥਮਿਕਤਾ – ਰਾਓ ਇੰਦਰਜੀਤ ਸਿੰਘ

ਸ਼ਹੀਦਾਂ ਦੇ ਸਨਮਾਨ ਨੂੰ ਸਰਵਉੱਚ ਪ੍ਰਾਥਮਿਕਤਾ – ਰਾਓ ਇੰਦਰਜੀਤ ਸਿੰਘ

haryana
ਚੰਡੀਗੜ੍ਹ, 31 ਮਈ - ਕੇਂਦਰੀ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲਾ ਅਤੇ ਸੱਭਿਆਚਾਰ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਐਤਵਾਰ ਨੂੰ ਰੇਵਾੜੀ ਜ਼ਿਲ੍ਹੇ ਦੇ ਪਿੰਡ ਖੰਡੋਡਾ ਵਿੱਚ ਅਮਰ ਸ਼ਹੀਦ ਅਰੁਣ ਕੁਮਾਰ ਯਾਦਵ ਦੇ ਪ੍ਰਤਿਮਾ ਦਾ ਉਦਘਾਟਨ ਕੀਤਾ। ਸ਼ਹੀਦ ਅਰੁਣ ਕੁਮਾਰ ਯਾਦਵ ਸਿੱਕਮ ਵਿੱਚ ਡਿਊਟੀ ਦੌਰਾਨ ਆਈ ਕੁਦਰਤੀ ਆਪਦਾ ਵਿੱਚ ਆਮ ਲੋਕਾਂ ਅਤੇ ਆਪਣੇ ਸਾਥੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਬਹਾਦਰੀ ਅਤੇ ਵੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ 4 ਅਕਤੂਬਰ, 2023 ਨੂੰ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਨ ਕੁਮਾਰ, ਕੋਸਲੀ ਦੇ ਵਿਧਾਇਕ ਅਨਿਲ ਯਾਦਵ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵੰਦਨਾ ਪੋਪਲੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਕੇਂਦਰੀ ਮੰਤਰੀ ਨੇ ਪਿੰਡਾਂ ਦੇ ਵਿਕਾਸ ਲਈ 21 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦੇਣ ਵਾਲੇ ਵੀਰ ਜਵਾਨਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਅਰੁਣ ਕੁਮਾਰ ਯਾਦਵ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ

haryana
ਚੰਡੀਗੜ੍ਹ, 31 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ, ਬਿਆਸ ਪਹੁੰਚ ਕੇ ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਵੱਖ-ਵੱਖ ਸਮਾਜਿਕ ਤੇ ਅਧਿਆਤਮਿਕ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਪੂਰਥਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਸਿੱਧ ਮਾਤਾ ਭੱਦਰਕਾਲੀ ਮੰਦਰ ਵਿੱਚ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਸਮਾਜ ਨੂੰ ਜੋੜਨ ਅਤੇ ਸਕਾਰਾਤਮਕ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦੀ ਹੈ। ਆਪਣੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਪੂਰਥਲਾ ਦੇ ਸਰਕੂਲਰ ਰੋਡ ਮਾਰਕੀਟ ਖੇਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਥਾਨਕ ਨਾਗਰਿਕਾਂ ਦਾ ਅਭਿਨੰਦਨ ਸਵੀਕਾਰ ਕੀਤਾ। ਇਸ ਦੌਰਾਨ ਲੋਕਾਂ ਵਿੱਚ ਮੁੱਖ ਮੰਤ...
ਬੇਟੀਆਂ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਹਨ ਤਿਆਰ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਬੇਟੀਆਂ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਹਨ ਤਿਆਰ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਹ ਡਿਗਰੀ ਸਿਰਫ਼ ਕਾਗਜ਼ ਦਾ ਇੱਕ ਟੁਕੜਾ ਨਹੀਂ, ਸਗੋਂ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ, ਮਾਤਾ-ਪਿਤਾ ਦੇ ਤਿਆਗ ਅਤੇ ਗੁਰੂਆਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਹੁਣ ਕਿਸੇ ਵੀ ਖੇਤਰ ਵਿੱਚ ਪਿੱਛੇ ਰਹਿਣ ਵਾਲੀਆਂ ਨਹੀਂ ਹਨ ਅਤੇ ਉਹ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅੱਜ ਦਾ ਇਹ ਸਮਾਰੋਹ ਪੇਂਡੂ ਖੇਤਰਾਂ ਵਿੱਚ ਮਹਿਲਾ ਸਿੱਖਿਆ ਦੇ ਵਧਦੇ ਪ੍ਰਭਾਵ ਅਤੇ ਜਾਗਰੂਕਤਾ ਦਾ ਪ੍ਰਮਾਣ ਹੈ। ਮੰਤਰੀ ਅੱਜ ਮਹਿਲਾ ਕਾਲਜ ਝੋਝੂ ਕਲਾਂ (ਚਰਖੀ ਦਾਦਰੀ) ਦੇ ਦੂਜੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਮੰਤਰੀ ਨੇ ਕਾਲਜ ਦੀਆਂ 650 ਵਿਦਿਆਰਥਣਾਂ ਨੂੰ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਦੀਆਂ ਡਿਗਰੀਆਂ ਪ੍ਰਦਾਨ ਕਰਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਮੰਤਰੀ ਨੇ ਕਿਹਾ ਕਿ ਮਹਿਲਾ ਕਾਲਜ ਝੋਝੂ ਕਲਾਂ ਪੇਂਡੂ ਖੇਤਰ ਦੀਆਂ ਬੇਟੀਆਂ ਨੂੰ ਉੱਚ ਸਿੱਖਿਆ ਉਪਲਬਧ ਕਰਵਾ ਕੇ ਮਹਿਲਾ ਸਸ਼ਕਤੀਕਰਨ ਦ...
ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਉਦਯੋਗ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਹਿਲਾ ਸਸ਼ਕਤੀਕਰਨ ਦੀ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵਿਸ਼ੇਸ਼ ਤੌਰ 'ਤੇ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਹਾਸ਼ੀਏ 'ਤੇ ਰਹਿਣ ਵਾਲੇ ਵਰਗਾਂ ਦੀਆਂ ਮਹਿਲਾਵਾਂ ਲਈ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਵਿੱਚ ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ। ਰਾਜਪਾਲ ਅੱਜ ਇੱਥੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ‘ਮਾਤ੍ਰ ਸ਼ਕਤੀ ਸਨਮਾਨ-2026’ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਬਪੱਖੀ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਸਮਾਜ ਦੇ ਹਰੇਕ ਵਰਗ ਦੀਆਂ ਮਹਿਲਾਵਾਂ ਨੂੰ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦੇ ਅਨੁਸਾਰ ਸਫ਼ਲਤਾ ਹਾਸਲ ਕਰਨ ਦੇ ਬਰਾਬਰ ਮੌਕੇ ਉਪਲਬਧ ਹੋਣ। ਇਹ ਪ੍ਰੋਗਰਾਮ ਵੱਖ-ਵੱਖ ਖੇਤਰਾਂ ਵਿੱਚ ਉੱਤਮ ਉਪਲਬਧੀਆਂ ਹਾਸਲ ਕਰਨ ਵਾਲੀਆਂ ਉਨ...
ਧਰਮ ਅਤੇ ਰਾਸ਼ਟਰ ਦੀ ਰੱਖਿਆ ਲਈ ਸਿੱਖ ਸਮਾਜ ਦੀਆਂ ਕੁਰਬਾਨੀਆਂ ‘ਤੇ ਪੂਰੇ ਦੇਸ਼ ਨੂੰ ਹੈ ਮਾਣ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਧਰਮ ਅਤੇ ਰਾਸ਼ਟਰ ਦੀ ਰੱਖਿਆ ਲਈ ਸਿੱਖ ਸਮਾਜ ਦੀਆਂ ਕੁਰਬਾਨੀਆਂ ‘ਤੇ ਪੂਰੇ ਦੇਸ਼ ਨੂੰ ਹੈ ਮਾਣ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਦੀ ਅਟੁੱਟ ਬਹਾਦਰੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਕਹਾ ਕਿ ਸਿੱਖ ਇੱਕ ਬਹਾਦਰ ਕੌਮ ਹੈ, ਜਿਸ ਨੇ ਧਰਮ ਦੀ ਰੱਖਿਆ ਲਈ ਸਿਰ ਤਾਂ ਕਟਵਾ ਦਿੱਤੇ, ਪਰ ਕਦੇ ਝੁਕੇ ਨਹੀਂ। ਉਨ੍ਹਾਂ ਦੀ ਇਸ ਮਹਾਨ ਵਿਰਾਸਤ, ਕੁਰਬਾਨੀਆਂ ਅਤੇ ਬਹਾਦਰੀ 'ਤੇ ਅੱਜ ਹਰ ਭਾਰਤਵਾਸੀ ਮਾਣ ਮਹਿਸੂਸ ਕਰਦਾ ਹੈ। ਮੁੱਖ ਮੰਤਰੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਸਿੱਖ ਸੰਗਤ ਵੱਲੋਂ ਆਯੋਜਿਤ ਉਨ੍ਹਾਂ ਦੇ (ਮੁੱਖ ਮੰਤਰੀ) ਧੰਨਵਾਦ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਸਿੱਖ ਸੰਗਤ ਨੇ ਮੁੱਖ ਮੰਤਰੀ ਨੂੰ ਕਿਰਪਾਨ ਅਤੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਸਾਰੇ ਗੁਰੂਆਂ ਨੇ ਸਾਨੂੰ ਸੇਵਾ, ਬਰਾਬਰੀ ਅਤੇ ਹਿੰਮਤ ਦਾ ਮਾਰਗ ਦਿਖਾਇਆ ਹੈ। 'ਹਿੰਦ ਦੀ ਚਾਦਰ' ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਸਾ...
2029 ਤੱਕ ਕੀਤੇ ਗਏ ਸਾਰੇ ਵਾਅਦੇ ਕੀਤੇ ਜਾਣਗੇ ਪੂਰੇ – ਨਾਇਬ ਸਿੰਘ ਸੈਣੀ

2029 ਤੱਕ ਕੀਤੇ ਗਏ ਸਾਰੇ ਵਾਅਦੇ ਕੀਤੇ ਜਾਣਗੇ ਪੂਰੇ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਡਬਲ ਇੰਜਣ ਸਰਕਾਰ ਧਾਨਕ ਸਮਾਜ ਦੇ ਸਨਮਾਨ ਦੀ ਪ੍ਰਹਿਰੀ ਹੈ। ਸਮਾਜ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਬੱਚਿਆਂ ਨੂੰ ਬਿਹਤਰ ਭਵਿੱਖ ਦੇਣਾ ਅਤੇ ਸਮਾਜ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਉਣਾ ਉਨ੍ਹਾਂ ਦੀ ਸਰਵਉੱਚ ਪ੍ਰਾਥਮਿਕਤਾ ਹੈ। ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਧਾਨਕ ਸਮਾਜ ਦੇ ਨੁਮਾਇੰਦਿਆਂ ਨਾਲ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਵਿੱਚ ਹਰਿਆਣਾ, ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਿਹਾ ਕਿ 29 ਜੂਨ ਨੂੰ ਭਿਵਾਨੀ ਵਿੱਚ ਸੰਤ ਕਬੀਰਦਾਸ ਜਯੰਤੀ ਮਨਾਈ ਜਾਵੇਗੀ। ਇਸੇ ਤਰ੍ਹਾਂ ਪੰਜਾਬ ਦੇ ਅਬੋਹਰ ਅਤੇ ਲੁਧਿਆਣਾ ਵਿੱਚ ਵੀ ਆਯੋਜਿਤ ਕੀਤੇ ਜਾਣ ਵਾਲੇ ਜਯੰਤੀ ਸਮਾਰੋਹਾਂ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2029 ਤੱਕ ਭਾਜਪਾ ਸਰਕਾਰ ਵੱਲੋਂ ਕੀਤੇ ਗਏ ...
ਯੋਗ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯੋਗ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 29 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਤਰਰਾਸ਼ਟਰੀ ਯੋਗ ਦਿਵਸ-2026 ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਾਲ ਵੀ ਕੌਮਾਂਤਰੀ ਯੋਗ ਦਿਵਸ ਨੂੰ ਪੂਰੇ ਸੂਬੇ ਵਿੱਚ ਵਿਆਪਕ ਜਨ-ਭਾਗੀਦਾਰੀ ਨਾਲ ਸ਼ਾਨਦਾਰ ਪੱਧਰ 'ਤੇ ਆਯੋਜਿਤ ਕੀਤਾ ਜਾਵੇ। ਇਸ ਸਾਲ ਯੋਗ ਦਿਵਸ ਦਾ ਥੀਮ "ਸਵੱਸਥ ਬੁਢਾਪੇ ਲਈ ਯੋਗ" ਹੋਵੇਗਾ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਆਨਲਾਈਨ ਮਾਧਿਅਮ ਰਾਹੀਂ ਜੁੜੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਪੱਧਰੀ ਮੁੱਖ ਪ੍ਰੋਗਰਾਮ ਇਸ ਵਾਰ ਪੰਚਕੂਲਾ ਵਿੱਚ ਆਯੋਜਿਤ ਕੀਤਾ ਜਾਵੇਗਾ, ਜਦੋਂ ਕਿ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਗ੍ਰਾਮ ਪੰਚਾਇਤ ਪੱਧਰ ਤੱਕ ਵਿਸ਼ੇਸ਼ ਯੋਗ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਯੋਗ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ "ਸਵੱਸਥ ਬੁਢਾਪੇ ਲਈ ਯੋਗ" ਨਿਰਧਾਰਤ ਕੀਤਾ ਗਿਆ ਹੈ। ਇਸੇ ਥੀਮ ਦੇ ਅਨੁਸਾਰ ਪ੍ਰਦੇਸ਼ ਭਰ ਵਿੱਚ ਯੋਗ ਕੈਂਪ, ਜਾਗਰੂਕਤਾ ਮੁਹਿੰਮਾਂ ਅ...
ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

hot news
ਜ਼ੀਰਕਪੁਰ/ਚੰਡੀਗੜ੍ਹ, 28 ਮਈ: ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਸੁਪਰਡੈਂਟਿੰਗ ਐਨਵਾਇਰਨਮੈਂਟਲ ਇੰਜੀਨੀਅਰ (ਐਸ.ਈ.ਈ.) ਇੰਜੀ. ਗੁਰਸ਼ਰਨ ਦਾਸ ਗਰਗ ਅਤੇ ਐਗਜ਼ੀਕਿਊਟਿਵ ਇੰਜੀਨੀਅਰ (ਈ.ਈ.) ਇੰਜੀ. ਕੰਵਲਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਾਤਾਵਰਣ ਸਬੰਧੀ ਨਿਯਮਾਂ ਨੂੰ ਸਰਲ ਬਣਾਉਣਾ ਅਤੇ ਬਿਲਡਰਾਂ ਨੂੰ ਉਸਾਰੀ ਅਤੇ ਹਾਊਸਿੰਗ ਪ੍ਰੋਜੈਕਟਾਂ ਨਾਲ ਸਬੰਧਤ ਕਾਨੂੰਨੀ ਨਿਯਮਾਂ ਬਾਰੇ ਸੇਧ ਦੇਣਾ ਸੀ। ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੋਰਡ ਦਾ ਮਕਸਦ ਸਿਰਫ਼ ਕਾਨੂੰਨ ਲਾਗੂ ਕਰਨਾ ਹੀ ਨਹੀਂ ਹੈ, ਸਗੋਂ ਬਿਹਤਰ ਤਾਲਮੇਲ ਅਤੇ ਪਾਰਦਰਸ਼ਤਾ ਰਾਹੀਂ ਵਾਤਾਵਰਣ ਪੱਖੀ ਅਤੇ ਟਿਕਾਊ ਸ਼ਹਿਰੀ ਵਿਕਾਸ ਵਿੱਚ ਮਦਦ ਕਰਨਾ ਹੈ। ...
ਨਗਰ ਨਿਗਮ ਚੋਣਾਂ ਵਿੱਚ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਵਿਸ਼ਵਾਸ ਸਦਕਾ ਮਿਲੀ ਇਤਿਹਾਸਕ ਜਿੱਤ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

ਨਗਰ ਨਿਗਮ ਚੋਣਾਂ ਵਿੱਚ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਵਿਸ਼ਵਾਸ ਸਦਕਾ ਮਿਲੀ ਇਤਿਹਾਸਕ ਜਿੱਤ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 28 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਰਕਰਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਜਨਤਾ ਦੇ ਅਟੁੱਟ ਵਿਸ਼ਵਾਸ ਦਾ ਨਤੀਜਾ ਹੈ। ਭਿਆਨਕ ਗਰਮੀ ਵਿੱਚ ਵੀ ਵਰਕਰਾਂ ਨੇ ਦਿਨ-ਰਾਤ ਜਨਸੰਪਰਕ ਕੀਤਾ, ਜਿਸ ਦਾ ਨਤੀਜਾ ਵੱਡੇ ਫਰਕ ਨਾਲ ਭਾਜਪਾ ਸਮਰਥਿਤ ਮੇਅਰ ਅਤੇ ਕੌਂਸਲਰਾਂ ਦੀ ਜਿੱਤ ਦੇ ਰੂਪ ਵਿੱਚ ਸਾਹਮਣੇ ਆਇਆ। ਮੁੱਖ ਮੰਤਰੀ ਅੱਜ ਦੀਨਬੰਧੂ ਛੋਟੂ ਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਮੁਰਥਲ ਵਿਖੇ ਨਗਰ ਨਿਗਮ ਸੋਨੀਪਤ ਦੇ ਨਵ-ਨਿਯੁਕਤ ਮੇਅਰ ਰਾਜੀਵ ਜੈਨ ਅਤੇ ਕੌਂਸਲਰਾਂ ਦੇ ਸ਼ਾਨਦਾਰ ਸਹੁੰ ਚੁੱਕ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵ-ਨਿਯੁਕਤ ਮੇਅਰ ਸ਼੍ਰੀ ਰਾਜੀਵ ਜੈਨ ਅਤੇ ਸਮੂਹ ਕੌਂਸਲਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਵਰਕਰ ਅਧਾਰਤ ਸੰਗਠਨ ਹੈ। ਇੱਥੇ ਹਰ ਵਰਕਰ ਨੂੰ ਸਮੇਂ-ਸਮੇਂ 'ਤੇ ਮੌਕਾ ਮਿਲਦਾ ਹੈ। ਇਹੀ ਲੋਕਤੰਤਰੀ ਪਰੰਪਰਾ ਭਾਜਪਾ...
ਸੂਬੇ ਦੀਆਂ ਇਲੈਕਟ੍ਰਿਕ ਬੱਸਾਂ ਵਿੱਚ ਵਿਦਿਆਰਥੀਆਂ ਨੂੰ ਉਪਲਬਧ ਹੋਵੇਗੀ ਬੱਸ-ਪਾਸ ਸੇਵਾ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

ਸੂਬੇ ਦੀਆਂ ਇਲੈਕਟ੍ਰਿਕ ਬੱਸਾਂ ਵਿੱਚ ਵਿਦਿਆਰਥੀਆਂ ਨੂੰ ਉਪਲਬਧ ਹੋਵੇਗੀ ਬੱਸ-ਪਾਸ ਸੇਵਾ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 28 ਮਈ - ਹਰਿਆਣਾ ਵਿੱਚ ਗ੍ਰੀਨ ਪਬਲਿਕ ਟ੍ਰਾਂਸਪੋਰਟ ਵਿਵਸਥਾ ਨੂੰ ਨਵੀਂ ਦਿਸ਼ਾ ਦਿੰਦੇ ਹੋਏ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਣੀਪਤ ਵਿੱਚ ਇਲੈਕਟ੍ਰਿਕ ਬੱਸ ਡਿਪੂ ਦਾ ਉਦਘਾਟਨ ਕੀਤਾ ਅਤੇ 80 ਇਲੈਕਟ੍ਰਿਕ ਸਿਟੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਨੇ ਕਿਹਾ ਕਿ ਪਾਣੀਪਤ ਦੀ ਇਤਿਹਾਸਕ ਅਤੇ ਪਵਿੱਤਰ ਧਰਤੀ ਤੋਂ ਅੱਜ ਹਰਿਆਣਾ ਵਿੱਚ ਸਵੱਛ, ਆਧੁਨਿਕ ਅਤੇ ਵਾਤਾਵਰਣ ਪੱਖੀ ਆਵਾਜਾਈ ਵਿਵਸਥਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੀਰਵਾਰ ਨੂੰ ਰਵਾਨਾ ਕੀਤੀਆਂ ਗਈਆਂ 80 ਇਲੈਕਟ੍ਰਿਕ ਬੱਸਾਂ ਵਿੱਚ ਪਾਣੀਪਤ ਲਈ 40, ਯਮੁਨਾਨਗਰ ਲਈ 15, ਕੁਰੂਕਸ਼ੇਤਰ ਅਤੇ ਸੋਨੀਪਤ ਲਈ 10-10 ਅਤੇ ਪੰਚਕੂਲਾ ਲਈ 5 ਬੱਸਾਂ ਸ਼ਾਮਲ ਹਨ। ਇਹ ਸਿਰਫ਼ ਬੱਸਾਂ ਨਹੀਂ ਹਨ, ਸਗੋਂ ਹਰਿਆਣਾ ਦੇ ਸਵੱਛ, ਸੁਗਮ ਅਤੇ ਆਧੁਨਿਕ ਭਵਿੱਖ ਦੀ ਨਵੀਂ ਸ਼ੁਰੂਆਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀਪਤ ਵਿੱਚ ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਇਲੈਕਟ੍ਰਿਕ ਬੱਸ ਡਿਪੂ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ...