Shadow

Tag: haryana news

ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

haryana
ਚੰਡੀਗੜ੍ਹ, 27 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਨਾਰੀ ਸ਼ਕਤੀ ਵੰਦਨ ਐਕਟ' ਦੇ ਸਮਰਥਨ ਵਿੱਚ ਸਰਕਾਰੀ ਮਤਾ ਪੇਸ਼ ਕੀਤਾ। ਇਹ ਮਤਾ ਜ਼ੁਬਾਨੀ ਵੋਟ (ਧੁਨੀ ਮੱਤ) ਨਾਲ ਪਾਸ ਹੋਇਆ। ਮੁੱਖ ਮੰਤਰੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੋਈ ਵੀ ਖੇਤਰ ਜਾਂ ਸਮਾਜ ਉਦੋਂ ਤੱਕ ਪੂਰਨ ਰੂਪ ਵਿੱਚ ਵਿਕਸਤ ਨਹੀਂ ਮੰਨਿਆ ਜਾ ਸਕਦਾ, ਜਦੋਂ ਤੱਕ ਉਸ ਦੀ ਅੱਧੀ ਆਬਾਦੀ ਮਾਵਾਂ ਅਤੇ ਭੈਣਾਂ ਨੂੰ ਸਨਮਾਨ, ਬਰਾਬਰ ਮੌਕੇ ਅਤੇ ਅਧਿਕਾਰ ਨਹੀਂ ਮਿਲਦੇ। ਇਸ ਲਈ ‘ਨਾਰੀ ਸਨਮਾਨ’ ਭਾਰਤ ਦੀ ਪ੍ਰਾਚੀਨ ਸਭਿਅਤਾ ਅਤੇ ਸੰਸਕ੍ਰਿਤੀ ਦੀ ਅਟੁੱਟ ਪਛਾਣ ਵੀ ਹੈ ਅਤੇ ‘ਵਿਕਸਤ ਭਾਰਤ-2047’ ਦੇ ਰਾਸ਼ਟਰੀ ਸੰਕਲਪ ਦਾ ਮੂਲ ਆਧਾਰ ਵੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੁਆਰਾ ਸਾਲ 2047 ਤੱਕ ‘ਵਿਕਸਤ ਭਾਰਤ’ ਬਣਾਉਣ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਚਾਰ ਮੁੱਖ ਥੰਮ੍ਹਾਂ ਵਿੱਚ ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਵਿਕਸਤ ਭਾਰਤ ਦਾ ਟੀ...
1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

haryana
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਉਮੀਦ ਜਤਾਈ ਕਿ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਬਣਾਏ ਜਾ ਰਹੇ ਸ਼ਾਨਦਾਰ ਸ਼ਹੀਦ ਸਮਾਰਕ ਦਾ ਉਦਘਾਟਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਜਲਦੀ ਹੀ ਕਰਨਗੇ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਦੇ ਲੋਕ ਇੱਥੇ ਆ ਕੇ ਉਨ੍ਹਾਂ ਅਣਸੁਣੇ ਨਾਇਕਾਂ (ਅਨਸੰਗ ਹੀਰੋਜ਼) ਦੀਆਂ ਗਾਥਾਵਾਂ ਨੂੰ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ 'ਮਨ ਕੀ ਬਾਤ' ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਸਾਲ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦਾ ਜ਼ਿਕਰ ਕੀਤਾ, ਜੋ ਕਿ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਕਰੀਬ 700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸ਼ਹੀਦ ਸਮਾਰਕ ਬਣਾਇਆ ਗਿਆ ਹੈ। ਇਸ ਵਿੱਚ 10 ਮਈ 18...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

haryana
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ। ਅਧਿਕਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਵਿਵਸਥਾਵਾਂ ਨੂੰ ਦਰੁਸਤ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੀ.ਡਬਲਿਊ. ਰੈਸਟ ਹਾਊਸ ਤੋਂ ਗੁਰੂਕਮਲ ਜਾਂਦੇ ਹੋਏ NH-48 ਦੀ ਸਰਵਿਸ ਲੇਨ 'ਤੇ ਆਪਣਾ ਕਾਫਲਾ ਰੁਕਵਾ ਕੇ ਸਫ਼ਾਈ, ਹਰਿਆਲੀ ਅਤੇ ਹੋਰ ਵਿਵਸਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਦੀ ਸਹੂਲਤ ਨਾਲ ਜੁੜੀ ਕਿਸੇ ਸੇਵਾ ਵਿੱਚ ਕਮੀ ਨਹੀਂ ਰਹਿਣੀ ਚਾਹੀਦੀ। ਉਹ ਲਗਾਤਾਰ ਨਾਗਰਿਕਾਂ ਨੂੰ ਮਿਲਣ ਵਾਲੀਆਂ ਸਹੂਲਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

National
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ 'ਜਨ ਆਕ੍ਰੋਸ਼ ਮਹਿਲਾ ਸੰਮੇਲਨ' ਵਿੱਚ ਵੀ ਸ਼ਿਰਕਤ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਜਾਣਨਾ ਵੀ ਇਸ ਦਾ ਇੱਕ ਮਹੱਤਵਪੂ...
ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ

ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ

haryana
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਾਲ 2047 ਤੱਕ ‘ਵਿਕਸਤ ਭਾਰਤ’ ਦੇ ਨਿਰਮਾਣ ਦਾ ਜੋ ਟੀਚਾ ਮਿੱਥਿਆ ਗਿਆ ਹੈ, ਉਸ ਦੀ ਪ੍ਰਾਪਤੀ ਵਿੱਚ ਮਜ਼ਦੂਰ ਵਰਗ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਕਾਮਿਆਂ ਦੀ ਮਿਹਨਤ ’ਤੇ ਟਿਕੀ ਹੋਈ ਹੈ ਅਤੇ ਇਸ ਦੇ ਦਮ 'ਤੇ ਹੀ ਭਾਰਤ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-38 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਕਰਵਾਏ ਗਏ ਰਾਜ ਪੱਧਰੀ ਮਜ਼ਦੂਰ ਜਾਗਰੂਕਤਾ ਅਤੇ ਸਨਮਾਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਮੁੱਖ ਮਹਿਮਾਨ ਵਜੋਂ ਮੌਜ਼ਦ ਸਨ। ਮੁੱਖ ਮੰਤਰੀ ਨੇ ਕੀਤੇ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਕੀਤਾ ਜਾਵੇਗਾ ਗਠਨ ਮੁੱਖ ਮੰਤਰੀ ਨੇ ਭਾਰਤੀ ਮਜ਼ਦੂਰ ਸੰਘ ਵੱਲੋਂ ਆਟੋ ਚਾਲਕਾਂ ਅਤੇ ਡਰਾਈ...
ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

hot news, Politics
ਚੰਡੀਗੜ੍ਹ, 25 ਅਪ੍ਰੈਲ 2026- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ। ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱ...
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

breaking news
ਚੰਡੀਗੜ੍ਹ, 25 ਅਪ੍ਰੈਲ:  ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ । ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰ...
ਅੰਮ੍ਰਿਤਸਰ ਦੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਹਰਿਆਣਾ ਵਿੱਚ ਵਪਾਰ ਵਿਸਤਾਰ ਨੂੰ ਮਿਲੀ ਨਵੀਂ ਗਤੀ

ਅੰਮ੍ਰਿਤਸਰ ਦੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਹਰਿਆਣਾ ਵਿੱਚ ਵਪਾਰ ਵਿਸਤਾਰ ਨੂੰ ਮਿਲੀ ਨਵੀਂ ਗਤੀ

haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਨੀਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਮਜੀਠ ਮੰਡੀ ਦੇ ਵਪਾਰੀਆਂ ਦੇ ਇੱਕ ਵਫਦ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ 'ਤੇ ਹੋਈ ਹੈ। ਇਸ ਮੌਕੇ 'ਤੇ ਵਪਾਰੀਆਂ ਨੇ ਆਪਣੀ ਕਾਰੋਬਾਰ ਦੇ ਵਿਸਤਾਰ ਅਤੇ ਹਰਿਆਣਾ ਵਿੱਚ ਨਿਵੇਸ਼ ਦੀ ਸੰਭਾਵਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਵਿਸਤਾਰ ਨਾਲ ਚਰਚਾ ਕੀਤੀ।           ਮੀਟਿੰਗ ਦੌਰਾਨ ਮਜੀਠ ਮੰਡੀ, ਅੰਮ੍ਰਿਤਸਰ ਦੇ ਵਪਾਰੀਆਂ ਵੱਲੋਂ ਸੁੱਖੇ ਮੇਵੇ ਦੇ ਹੋਲਸੇਲ ਵਪਾਰ ਨੂੰ ਸੋਨੀਪਤ ਵਿੱਚ ਵਿਸਤਾਰਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ 'ਤੇ ਮੁੱਖ ਮੰਤਰੀ ਨੇ ਹਾਂਪੱਖੀ ਰੁੱਖ ਅਪਣਾਉਂਦੇ ਹੋਏ ਇਸ ਨੂੰ ਮੰਜੂਰੀ ਪ੍ਰਦਾਨ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਨ ਦੇਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਨਿਵੇਸ਼ਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਾਈਆਂ ਜਾ ਰਹੀਆਂ ਹਨ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਤੋਂ ਆਏ ਸਾਰੇ ਵਪਾਰੀਆਂ ਦਾ ਹ...
ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅੱਜ ਹਿਸਾਰ ਦੇ ਪਿੰਡ ਧਾਂਸੂ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਵੱਖ-ਵੱਖ ਗਾਂਸ਼ਾਲਾਵਾਂ ਨੂੰ ਗ੍ਰਾਂਟ ਰਕਮ ਦੇ ਚੈਕ ਵੰਡੇ। ਇਸ ਮੌਕੇ 'ਤੇ ਉਨ੍ਹਾਂ ਨੇ ਧਾਂਸੂ ਗਾਂਸ਼ਾਲਾ ਵਿੱਚ ਲਗਭਗ 17 ਲੱਖ ਰੁਪਏ ਦੀ ਲਾਗਤ ਦੇ ਸ਼ੈਡ ਦਾ ਉਦਘਾਟਨ ਵੀ ਕੀਤਾ।           ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਗਾਂਵੰਸ਼ ਸਰੰਖਣ ਅਤੇ ਸੰਵਰਧਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦੀ ਗਾਂਵੰਸ਼ ਸਰੰਖਣ ਅਤੇ ਸੰਵਰਧਨ ਨੀਤੀ ਤਹਿਤ ਗਾਂਸ਼ਾਲਾਵਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਇਸੀ ਲੜੀ ਵਿੱਚ ਅੱਜ ਗਾਂਸ਼ਲਾਘਾਵਾਂ ਨੂੰ 84 ਲੱਖ 41 ਹਜਾਰ 560 ਰੁਪਏ ਦੀ ਰਕਮ ਦਿੱਤੀ ਗਈ ਹੈ।           ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਗਾਂਸ਼ਾਲਾਵਾਂ ਦੇ ਬਜਟ ਨੂੰ ਵਧਾ ਕੇ 600  ਕਰੋੜ ਰੁਪਏ ਸਾਲਾਨਾ ਕਰ ਦਿੱਤਾ ਹੈ। ਸਾਲ 2014 ਤੋਂ ਪਹਿਲਾਂ ਇਹ ਬਜਟ ਸਿਰਫ 40 ਕਰੋੜ ਰੁਪਏ ਸੀ। ਉਨ੍ਹਾਂ ਨੇ ਕਿਹਾ ਕਿ ਗੌਧਨ ਭਾਰਤੀ ਸਭਿਆਚਾ...
प्रकृति-आधारित अनुसंधान को गति देने के लिए पंडोह में एक दिवसीय प्रशिक्षण आयोजित

प्रकृति-आधारित अनुसंधान को गति देने के लिए पंडोह में एक दिवसीय प्रशिक्षण आयोजित

himachal news
मंडी, 25 अप्रैल। क्षेत्रीय आयुर्वेद अनुसंधान संस्थान (आरएआरआई), पंडोह, मंडी द्वारा आज संस्थान परिसर में एक दिवसीय प्रकृति प्रशिक्षण कार्यक्रम का आयोजन किया गया। संस्थान की प्रभारी डॉ. विनीता कुमारी नेगी ने बताया कि यह प्रशिक्षण कार्यक्रम केंद्रीय आयुर्वेदीय विज्ञान अनुसंधान परिषद द्वारा नियोजित प्रकृति आधारित अनुसंधान अध्ययनों के प्रभावी क्रियान्वयन की दिशा में आयोजित किया गया। उन्होंने कहा कि प्रशिक्षण का मुख्य उद्देश्य उन अन्वेषकों और शोधकर्ताओं को प्रशिक्षित करना था, जो परिषद की आगामी शोध परियोजनाओं से जुड़े हैं। इन परियोजनाओं को परिषद के परिधीय अनुसंधान संस्थानों एवं विभिन्न आयुर्वेद महाविद्यालयों के माध्यम से लागू किया जाना है, जिससे आयुर्वेद आधारित वैज्ञानिक अनुसंधान को सुदृढ़ किया जा सके। इस अवसर पर अनुसंधान अधिकारी (आयुर्वेद) डॉ. विकास नरियाल ने प्रतिभागियों को अध्ययन प्रोटोकॉल क...