‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ
ਚੰਡੀਗੜ੍ਹ, 14 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ।
ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ।
ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾ...








