ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ।
ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ। ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਂਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਸ੍ਰੀ ਸੈਣੀ ਨੇ ਕਿਹਾ ਕਿ ਇਹ ਯੂਨੀਵਰ...








