ਰਿਵਾੜੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ‘ਖੇਤ ਬਚਾਓ ਮੁਹਿੰਮ’ ਦਾ ਰਾਸ਼ਟਰੀ ਸਮਾਪਤੀ ਸਮਾਰੋਹ ਆਯੋਜਿਤ
ਚੰਡੀਗੜ੍ਹ 30 ਜੂਨ- ਦੇਸ਼ ਭਰ ਵਿੱਚ ਕਿਸਾਨਾਂ ਨੂੰ ਟਿਕਾਊ ਅਤੇ ਲਾਭਕਾਰੀ ਖੇਤੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਚਲਾਈ ਗਈ 'ਖੇਤ ਬਚਾਓ ਮੁਹਿੰਮ' ਦਾ ਮੰਗਲਵਾਰ ਨੂੰ ਹਰਿਆਣਾ ਦੇ ਰਿਵਾੜੀ ਵਿੱਚ ਸ਼ਾਨਦਾਰ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਮੁੱਖ ਮਹਿਮਾਨ ਵਜੋਂ ਮੌਜ਼ੂਦ ਰਹੇ, ਜਦੋਂਕਿ ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ।
ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਡਾ. ਮੰਗੀਲਾਲ ਜਾਟ ਦੀ ਗਰਿਮਾਮਈ ਮੌਜੂਦਗੀ ਰਹੀ। ਪ੍ਰੋਗਰਾਮ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਬਲਦੇਵ ਰਾਜ ਕੰਬੋਜ ਨੇ ਸਾਰੇ ਮਹਿਮਾਨਾਂ ਦਾ ਸਮਾਰੋਹ ਵਿੱਚ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਰਿਵਾੜੀ ਜ਼ਿਲ੍ਹੇ ਦੇ ਬਾਵਲ ਸਥਿ...








