Shadow

Tag: haryana news

ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ

hot news
ਚੰਡੀਗੜ੍ਹ, 22 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 153ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,420 ਹੋ ਗਈਆਂ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾ...
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ

hot news
ਹੁਸ਼ਿਆਰਪੁਰ, 20 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬੰਧਤ ਨਗਰ ਨਿਗਮ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 22 ਜੂਨ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 22, 23 ਅਤੇ 24 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, ਜਦਕਿ 25 ਜੂਨ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। 26 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ ਅਤੇ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1,34,000 ਵੋਟਰ ਰਜਿਸਟਰਡ...
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

hot news
ਚੰਡੀਗੜ੍ਹ 20 ਜੂਨ: ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ...
ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਵਿਸ਼ਵ ਬੈਂਕ ਵੱਲੋਂ ਹਰਿਆਣਾ ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਤਹਿਤ 5,714 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚੋਂ 4,000 ਕਰੋੜ ਰੁਪਏ ਦਾ ਕਰਜ਼ਾ ਵਿਸ਼ਵ ਬੈਂਕ ਤੋਂ ਮਿਲੇਗਾ। ਇਸ ਪਰਿਯੋਜਨਾ ਵਿੱਚ ਸੂਬੇ ਦੇ 15 ਕਲੱਸਟਰ ਬਣਾਏ ਗਏ ਹਨ ਜਿਨ੍ਹਾਂ ਦਾ ਰਕਬਾ 48.94 ਲੱਖ ਏਕੜ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਨੂੰ ਲੈ ਕੇ ਆਯੋਜਿਤ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦਾ ਬਾਰੀਕੀ ਨਾਲ ਪ੍ਰਬੰਧ ਕਰਨ ਦੀ ਬਿਹਤਰ ਯੋਜਨਾ ਬਣਾਓ ਅਤੇ ਉਸ ਨੂੰ ਜ਼ਮੀਨੀ ਪੱਧਰ 'ਤੇ ਅਮਲ ਵਿੱਚ ਲਿਆਓ ਤਾਂ ਜੋ ਹਰ ਖੇਤ ਨੂੰ ਪਾਣੀ ਸੁਲਭ ਹੋ ਸਕੇ। ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਦੀ ਵੀ ਸਹੀ ਵਰਤੋਂ ਅਤੇ ਪਾਣੀ ਦੀ ਬੱਚਤ ਦੇ ਨਾ...
ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੌਰ ਸਸਟੇਨੇਬਲ ਡਿਵੈਲਪਮੈਂਟ' ਅਤੇ 'ਹਰਿਆਣਾ ਏ.ਆਈ. ਡਿਵੈਲਪਮੈਂਟ ਪ੍ਰੋਜੈਕਟ' ਤਿਆਰ ਕੀਤੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸੂਬੇ ਵਿੱਚ ਸ਼ੁਰੂ ਕੀਤੇ ਗਏ ਕਲੀਨ ਏਅਰ ਅਤੇ ਏ.ਆਈ. ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਕ੍ਰਿਡ ਜੇ. ਗਣੇਸ਼ਨ, ਸੰਯੁਕਤ ਸਕੱਤਰ ਦੀਪਕ ਕੁਮਾਰ, ਕ੍ਰਿਡ ਦੇ ਸੀ.ਪੀ.ਓ. ਨਿਤਿਨ ਬੰਸਲ, ਨਿਨਾਦ ਰਾਜਪੂਤ, ਪੁਲੀਨ ਸਿੰਘ, ਸਾਂਗਰ ਜੈਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ' ਤਹਿਤ 3,647 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ, ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਸੇਵਾ, ਹਰਿਆਣਾ ਸਿਟੀ ਬ...
ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

haryana
ਚੰਡੀਗੜ੍ਹ, 20 ਜੂਨ - ਹਰਿਆਣਾ ਲੋਕ ਭਵਨ ਵਿੱਚ ਅੱਜ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਉੱਲਾਸ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫ਼ਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਸਿੰਘ ਕਲਿਆਣ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਸ਼ਮਾ ਕਲਿਆਣ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ। ਸਮਾਰੋਹ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਮੂਹ ਹਾਜ਼ਰੀਨ ਨੂੰ ਪੱਛਮੀ ਬੰਗਾਲ ਸਥਾਪਨਾ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਿਰਫ਼ ਇੱਕ ਰਾਜ ਨਹੀਂ, ਸਗੋਂ ਭਾਰਤ ਦੀ ਸੱਭਿਆਚਾਰਕ, ਬੌਧਿਕ ਅਤੇ ਅਧਿਆਤਮਿਕ ਚੇਤਨਾ ਦਾ ਇੱਕ ਮਜ਼ਬੂਤ ਕੇਂਦਰ ਰਿਹਾ ਹੈ। ਪੱਛਮੀ ਬੰ...
ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ – ਮੁੱਖ ਮੰਤਰੀ

ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ – ਮੁੱਖ ਮੰਤਰੀ

haryana
ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਗਾਮੀ ਵਿਧਾਨਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਮਲ ਖਿੜੇਗਾ। ਹਰਿਆਣਾ ਵਿੱਚ ਡਬਲ ਇੰਜਣ ਦੀ ਸਰਕਾਰ ਜੋ ਹਰ ਵਰਗ ਲਈ ਭਲਾਈਕਾਰੀ ਯੋਜਨਾਵਾਂ ਚਲਾ ਰਹੀ ਹੈ, ਉਸਦੀ ਚਰਚਾ ਪੰਜਾਬ ਵਿੱਚ ਵੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਸਿਰਫ਼ ਵੱਡੀਆਂ-ਵੱਡੀਆਂ ਗੱਲਾਂ ਕਰਕੇ ਵੋਟਾਂ ਹਾਸਲ ਕੀਤੀਆਂ ਹਨ ਅਤੇ ਹੁਣ ਉੱਥੋਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਉਨ੍ਹਾਂ ਦੇ ਹਾਲ 'ਤੇ ਛੱਡ ਦਿੱਤਾ ਹੈ, ਪਰ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਮ ਲੋਕ ਭਾਜਪਾ ਦੀਆਂ ਭਲਾਈਕਾਰੀ ਨੀਤੀਆਂ ਤੋਂ ਲਾਭ ਲੈ ਰਹੇ ਹਨ। ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਗੁਰੂਆਂ ਦੀ ਕਿਰਪਾ ਸਦਕਾ ਇੱਥੇ ਬੈਠੇ ਹਾਂ ਅਤੇ ਜਦੋਂ-ਜਦੋਂ ਧਰਮ 'ਤੇ ਸੰਕਟ ਆਇਆ ਤਾਂ ਮਹਾਂਪੁਰਸ਼ਾਂ ਨੇ...
ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਭਾਰਤ ਦੀ ਸਨਾਤਨ ਸੰਸਕ੍ਰਿਤੀ ਦਾ ਉਹ ਅਨਮੋਲ ਤੋਹਫ਼ਾ ਹੈ, ਜਿਸ ਨੂੰ ਸਾਡੇ ਰਿਸ਼ੀ-ਮੁਨੀਆਂ ਨੇ ਸੰਪੂਰਨ ਮਨੁੱਖਤਾ ਦੇ ਕਲਿਆਣ ਲਈ ਦਿੱਤਾ ਹੈ। ਹਜ਼ਾਰਾਂ ਸਾਲ ਪਹਿਲਾਂ ਸ਼ੁਰੂ ਹੋਈ ਯੋਗ ਦੀ ਯਾਤਰਾ ਅੱਜ ਵਿਸ਼ਵ ਵਿਆਪੀ ਰੂਪ ਧਾਰਨ ਕਰ ਚੁੱਕੀ ਹੈ। ਯੋਗ ਸਿਰਫ਼ ਸਰੀਰਕ ਅਭਿਆਸ ਨਹੀਂ, ਸਗੋਂ ਸਰੀਰ, ਮਨ, ਆਤਮਾ ਅਤੇ ਸਮਾਜ ਨੂੰ ਜੋੜਨ ਵਾਲੀ ਇੱਕ ਸੰਪੂਰਨ ਜੀਵਨ ਪੱਧਤੀ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਸਿਰਸਾ ਦੇ ਪਿੰਡ ਬਾਬਾ ਭੂਮਣਸ਼ਾਹ (ਸੰਗਰ ਸਰਿਸਤਾ) ਵਿੱਚ ਸਥਿਤ ਮੁੱਖ ਧਾਮ ਬਾਬਾ ਭੂਮਣਸ਼ਾਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਪਲਖ ਵਿੱਚ ਆਯੋਜਿਤ ਯੋਗ ਅਭਿਆਸ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਬਾਬਾ ਬ੍ਰਹਮਦਾਸ ਮਹਾਰਾਜ ਅਤੇ ਕੁਰੂਕਸ਼ੇਤਰ ਤੋਂ ਮਹੰਤ ਮਹੇਸ਼ ਮੁਨੀ ਮਹਾਰਾਜ ਨੂੰ ਸ਼ਾਲ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਥਿਤ ਅਧਿਆਤਮਕ ਚੇਤਨਾ ਦੇ ਕੇਂਦਰ ਡੇਰਾ ਬਾਬਾ ਭੂਮਣਸ਼ਾਹ ਦੇ ਆਸ਼ਰਮ ਵਿੱਚ ਆ ਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਅਤੇ ਊਰਜਾ ਦਾ ਅਨੁ...
ਮੁੱਖ ਮੰਤਰੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ

ਮੁੱਖ ਮੰਤਰੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ

haryana
ਚੰਡੀਗੜ੍ਹ, 19 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਸ਼ਾਨਦਾਰ 12 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਆਯੋਜਿਤ ਜਨ-ਕਲਿਆਣ ਕੈਂਪ ਦਾ ਨਿਰੀਖਣ ਕੀਤਾ। ਕੈਂਪ ਦਾ ਮੁੱਖ ਉਦੇਸ਼ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਨੂੰ ਸਿੱਧੇ ਆਮ ਜਨਤਾ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਸੀ। ਕੈਂਪ ਵਿੱਚ ਸਿਹਤ, ਖੇਤੀਬਾੜੀ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਸਮੇਤ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ। ਮੁੱਖ ਮੰਤਰੀ ਨੇ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਵਿਕਾਸਾਤਮਕ ਅਤੇ ਭਲਾਈਕਾਰੀ ਸਟਾਲਾਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਯੋਜਨਾਵਾਂ ਅਤੇ ਉਨ੍ਹਾਂ ਦੇ ਅਮਲ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਕੇਂਦਰ ਅਤੇ ਰਾਜ ਸਰਕਾਰ ਦਾ ਇੱਕੋ-ਇੱਕ ਟੀਚਾ ...
ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਸਿਰਫ਼ ਰਸਮੀ ਨਹੀਂ, ਸਗੋਂ ਵਾਸਤਵਿਕ ਅਤੇ ਸਰਗਰਮ ਹੈ। ਸਿਰਸਾ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿੱਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਮੁੱਖ ਮੰਤਰੀ ਨੇ ਨਾ ਸਿਰਫ਼ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ, ਸਗੋਂ ਮੌਕੇ 'ਤੇ ਹੀ ਫ਼ੋਨ 'ਤੇ ਸੰਵਾਦ ਕਰਕੇ ਮਾਮਲਿਆਂ ਦੀ ਡੂੰਘਾਈ ਨਾਲ ਜਾਣਕਾਰੀ ਲਈ ਅਤੇ ਤੁਰੰਤ ਫ਼ੈਸਲੇ ਵੀ ਦਿੱਤੇ। ਮੀਟਿੰਗ ਦੌਰਾਨ ਦੋ ਅਜਿਹੇ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚ ਸ਼ਿਕਾਇਤਕਰਤਾ ਖ਼ੁਦ ਹਾਜ਼ਰ ਨਹੀਂ ਸਨ। ਇਸ 'ਤੇ ਮੁੱਖ ਮੰਤਰੀ ਨੇ ਬਿਨਾਂ ਸਮਾਂ ਗਵਾਏ ਫ਼ੋਨ 'ਤੇ ਸਿੱਧੇ ਸ਼ਿਕਾਇਤਕਰਤਾਵਾਂ ਨਾਲ ਗੱਲ ਕਰਕੇ ਪੂਰੀ ਸਥਿਤੀ ਦੀ ਜਾਣਕਾਰੀ ਲਈ। ਪਹਿਲਾ ਮਾਮਲਾ ਫ਼ਤਿਹਪੁਰ ਜੁਤਾਂਵਾਲੀ ਨਿਵਾਸੀ ਸੰਜੇ ਕੁਮਾਰ ਦਾ ਸੀ, ਜਿਨ੍ਹਾਂ ਨੇ ਰਜਵਾਹੇ 'ਤੇ ਸਾਈਫਨ ਸਹੀ ਢੰਗ ਨਾਲ ਨਾ ਲਗਾਏ ਜਾਣ ਦੀ ਸ਼ਿਕਾਇਤ ਕੀ...