ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ ਬਕਾਇਆ ਰਹਿੰਦ...








