ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ...








