ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 1 ਮਈ-ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਧ) ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਕਾਰਵਾਈਆਂ ਉਨ੍ਹਾਂ ਦੀ ਮਜ਼ਦੂਰ-ਵਿਰੋਧੀ, ਗਰੀਬ-ਵਿਰੋਧੀ ਅਤੇ ਮੌਕਾਪ੍ਰਸਤ ਪਹੁੰਚ ਨੂੰ ਦਰਸਾਉਂਦੀਆਂ ਹਨ, ਜਦਕਿ 'ਆਪ' ਸਰਕਾਰ ਲਗਾਤਾਰ ਲੋਕ-ਪੱਖੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ।
'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਤੋਂ ਤੁਰੰਤ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫੈਸਲਾ ਜਾਣਬੁੱਝ ਕੇ ਚੋਣਾਂ ਤੱਕ ਰੋਕਿਆ ਗਿਆ ਸੀ ਅਤੇ ਇਸ ਵਾਧੇ ਨਾਲ ਫੂਡ ਇੰਡਸਟਰੀ ਅਤੇ ਸਸਤੇ ਖਾਣੇ 'ਤੇ ਨਿਰ...








