Wednesday, September 23
Shadow

Tag: hot news

राज्यपाल ने हिमाचल प्रदेश में रह रहे पश्चिम बंगाल के लोगों को दी शुभकामनाएं

राज्यपाल ने हिमाचल प्रदेश में रह रहे पश्चिम बंगाल के लोगों को दी शुभकामनाएं

himachal news
‘एक भारत श्रेष्ठ भारत’ की परिकल्पना के अंतर्गत आज लोक भवन में पश्चिम बंगाल के स्थापना दिवस के उपलक्ष्य में एक विशेष मिलन कार्यक्रम आयोजित किया गया। इस कार्यक्रम में हिमाचल प्रदेश में रह रहे पश्चिम बंगाल के लोगों ने उत्साहपूर्वक भाग लिया। इस अवसर पर राज्यपाल कविन्द्र गुप्ता ने सभी अतिथियों का स्वागत किया तथा सद्भावना और सांस्कृतिक भाईचारे के प्रतीक स्वरूप उन्हें पारंपरिक हिमाचली टोपी और मफलर भेंट कर सम्मानित किया। इस अवसर पर लोगों के साथ संवाद करते हुए राज्यपाल ने पश्चिम बंगाल के स्थापना दिवस की हार्दिक शुभकामनाएं दीं तथा राज्य की समृद्ध सांस्कृतिक विरासत, जीवंत परंपराओं, साहित्यिक उत्कृष्टता और राष्ट्र के सामाजिक, सांस्कृतिक एवं बौद्धिक विकास में उनके महत्वपूर्ण योगदान की सराहना की। राज्यपाल ने कहा कि विभिन्न राज्यों के स्थापना दिवस के अवसर पर लोक भवन में आयोजित किए जाने वाले मिलन कार्य...
FIFA World Cup 2026: ਤੁਰਕੀ ਫੀਫਾ ਵਿਸ਼ਵ ਕੱਪ ਤੋਂ ਬਾਹਰ, ਪੈਰਾਗੁਏ ਨੇ 1-0 ਨਾਲ ਦਿੱਤੀ ਮਾਤ

FIFA World Cup 2026: ਤੁਰਕੀ ਫੀਫਾ ਵਿਸ਼ਵ ਕੱਪ ਤੋਂ ਬਾਹਰ, ਪੈਰਾਗੁਏ ਨੇ 1-0 ਨਾਲ ਦਿੱਤੀ ਮਾਤ

Sports
FIFA World Cup 2026: ਫੀਫਾ ਵਿਸ਼ਵ ਕੱਪ ਵਿੱਚ ਤੁਰਕੀ ਦਾ ਸਫ਼ਰ ਖਤਮ ਹੋ ਗਿਆ ਹੈ। ਉਹ ਸ਼ਨੀਵਾਰ (20 ਜੂਨ) ਨੂੰ ਪੈਰਾਗੁਏ ਤੋਂ 1-0 ਨਾਲ ਹਾਰ ਗਏ। ਇਹ ਗਰੁੱਪ ਡੀ ਵਿੱਚ ਉਨ੍ਹਾਂ ਦੀ ਦੂਜੀ ਹਾਰ ਸੀ। ਉਹ ਪਹਿਲਾਂ ਵੀ ਆਸਟ੍ਰੇਲੀਆ ਤੋਂ ਹਾਰ ਗਏ ਸਨ। ਦੂਜੇ ਪਾਸੇ, ਪੈਰਾਗੁਏ ਦੀ ਜਿੱਤ ਨੇ ਫੀਫਾ ਵਿਸ਼ਵ ਕੱਪ 2026 ਵਿੱਚ ਅੱਗੇ ਵਧਣ ਦੀਆਂ ਉਨ੍ਹਾਂ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ। ਉਨ੍ਹਾਂ ਦੇ ਹੁਣ ਦੋ ਮੈਚਾਂ ਵਿੱਚ ਕੁੱਲ ਤਿੰਨ ਅੰਕ ਹਨ, ਇੱਕ ਜਿੱਤ ਅਤੇ ਇੱਕ ਹਾਰ ਨਾਲ। ਆਪਣੇ ਪਹਿਲੇ ਗਰੁੱਪ ਡੀ ਮੈਚ ਵਿੱਚ ਸੰਯੁਕਤ ਰਾਜ ਅਮਰੀਕਾ ਤੋਂ 4-1 ਨਾਲ ਹਾਰਨ ਵਾਲੇ ਪੈਰਾਗੁਏ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਜਦੋਂ ਗਾਲਾਰਜ਼ਾ ਨੇ ਖੇਡ ਦੇ ਸਿਰਫ਼ 64 ਸਕਿੰਟਾਂ ਵਿੱਚ ਗੋਲ ਕੀਤਾ। ਮਿਡਫੀਲਡਰ ਨੇ 25 ਮੀਟਰ ਤੋਂ ਇੱਕ ਸ਼ਕਤੀਸ਼ਾਲੀ ਨੀਵਾਂ ਸ਼ਾਟ ਮਾਰਿਆ, ਜਿਸ ਨੂੰ ਗੋਲਕੀਪਰ ਰੋਕਣ ਵਿੱਚ ਅਸਫਲ ਰਿਹਾ। ਇਹ ਟੂਰਨਾਮੈਂਟ ਦਾ ਸਭ ਤੋਂ ਤੇਜ਼ ਗੋਲ ਸੀ, ਜਿਸਨੇ ਇੱਕ ਨਵਾਂ ਰਿਕਾਰਡ ਬਣਾਇਆ। ਇਸ ਗੋਲ ਨੇ ਉਸੇ ਦਿਨ ਸਕਾਟਲੈਂਡ ਵਿਰੁੱਧ ਮੋਰੋਕੋ ਦੇ ਇਸਮਾਈਲ ਸਬਰੀ ਦੁਆਰਾ ਬਣਾਏ ਗਏ 71 ਸਕਿੰਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ...
ਆਮ ਜ਼ੁਕਾਮ ਕਦੋਂ ਹੋ ਸਕਦਾ ਗੰਭੀਰ? ਬਦਲਦੇ ਮੌਸਮ ਦੌਰਾਨ ਸਿਹਤਮੰਦ ਰਹਿਣ ਲਈ ਅਪਣਾਓ ਇਹ ਟਿਪਸ

ਆਮ ਜ਼ੁਕਾਮ ਕਦੋਂ ਹੋ ਸਕਦਾ ਗੰਭੀਰ? ਬਦਲਦੇ ਮੌਸਮ ਦੌਰਾਨ ਸਿਹਤਮੰਦ ਰਹਿਣ ਲਈ ਅਪਣਾਓ ਇਹ ਟਿਪਸ

health
ਦੇਸ਼ ਦੇ ਕਈ ਇਲਾਕਿਆਂ ਵਿੱਚ ਮੌਸਮ ਬਦਲ ਰਿਹਾ ਹੈ। ਕੁਝ ਇਲਾਕਿਆਂ ਵਿੱਚ ਧੁੱਪ ਨਿਕਲ ਰਹੀ ਹੈ ਜਦਕਿ ਕੁਝ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਬਦਲਦਾ ਮੌਸਮ ਅਤੇ ਕਮਜ਼ੋਰ ਇਮਿਊਨਿਟੀ ਸਰੀਰ ਦੇ ਤਾਪਮਾਨ ਅਤੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਰਹੇ ਹਨ, ਜਿਸ ਨਾਲ ਮੌਸਮੀ ਵਾਇਰਸਾਂ ਅਤੇ ਬੈਕਟੀਰੀਆ ਵਧਣ ਦਾ ਖਤਰਾ ਹੋ ਜਾਂਦਾ ਹੈ। ਇਸ ਤੋਂ ਇਲਾਵਾ, ਬਹੁਤ ਸਾਰੇ ਲੋਕਾਂ ਨੂੰ ਮੌਸਮ ਵਿੱਚ ਬਦਲਾਅ ਜਾਂ ਕਮਜ਼ੋਰ ਇਮਿਊਨਿਟੀ ਕਾਰਨ ਜ਼ੁਕਾਮ ਅਤੇ ਖੰਘ ਹੋਣ ਲੱਗਦੀ ਹੈ। ਇਸ ਮੌਸਮ ਦੌਰਾਨ ਜ਼ੁਕਾਮ ਅਤੇ ਖੰਘ ਇੱਕ ਆਮ ਸਮੱਸਿਆ ਹੈ, ਜਿਸ ਕਾਰਨ ਨੱਕ ਵਗਣ ਲੱਗਦਾ ਹੈ, ਗਲੇ ਵਿੱਚ ਖਰਾਸ਼ ਅਤੇ ਹਲਕੀ ਖੰਘ ਹੋਣ ਲੱਗਦੀ ਹੈ। ਮੌਸਮ ਵਿੱਚ ਬਦਲਾਅ ਕਾਰਨ ਹੋਣ ਵਾਲਾ ਜ਼ੁਕਾਮ ਅਤੇ ਖੰਘ ਆਮ ਤੌਰ 'ਤੇ ਆਪਣੇ ਆਪ ਠੀਕ ਹੋ ਜਾਂਦਾ ਹੈ। ਆਮ ਜ਼ੁਕਾਮ 7 ਤੋਂ 10 ਦਿਨਾਂ ਵਿੱਚ ਠੀਕ ਹੋ ਜਾਂਦਾ ਹੈ। ਹਾਲਾਂਕਿ, ਜੇਕਰ ਲੱਛਣ 10 ਤੋਂ 14 ਦਿਨਾਂ ਤੋਂ ਵੱਧ ਸਮੇਂ ਤੱਕ ਰਹਿਣ, ਤਾਂ ਇਹ ਕਿਸੇ ਗੰਭੀਰ ਬਿਮਾਰੀ ਜਾਂ ਐਲਰਜੀ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਜ਼ੁਕਾਮ ਨੂੰ ਠੀਕ ਹੋਣ ਵਿੱਚ ਕਿੰਨਾ ਸਮ...
ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

enterinment news
ਚੰਡੀਗੜ੍ਹ: ਪੰਜਾਬੀ ਅਦਾਕਾਰ, ਗਾਇਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਫਿਲਮ 'ਕੈਰੀ ਔਨ ਜੱਟਾ 4' ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਸ਼ੇਖਰ ਸੁਮਨ ਦੇ ਟੌਕ ਸ਼ੋਅ ਵਿੱਚ ਬੋਲਦਿਆਂ ਗਿੱਪੀ ਗਰੇਵਾਲ ਨੇ ਖੁਲਾਸਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਬਿਨਾਂ ਕਿਸੇ ਗਲਤੀ ਦੇ ਗਾਲ੍ਹਾਂ ਕੱਢ ਦਿੱਤੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ੇਖਰ ਸੁਮਨ ਦਾ ਟਾਕ ਸ਼ੋਅ ਦਰਸ਼ਕਾਂ ਨੂੰ ਉਨ੍ਹਾਂ ਮਸ਼ਹੂਰ ਹਸਤੀਆਂ ਦੇ ਜੀਵਨ ਦੇ ਪਹਿਲੂਆਂ ਨਾਲ ਜਾਣੂੰ ਕਰਵਾਉਂਦਾ ਹੈ, ਜੋ ਅਕਸਰ ਸੁਰਖੀਆਂ ਤੋਂ ਦੂਰ ਰਹਿੰਦੇ ਹਨ। ਇਸ ਸੰਬੰਧ ਵਿੱਚ ਸ਼ੋਅ ਨੇ ਪੰਜਾਬੀ ਸੁਪਰਸਟਾਰ ਗਿੱਪੀ ਗਰੇਵਾਲ ਦੀਆਂ ਅਣਕਹੀਆਂ ਕਹਾਣੀਆਂ ਦਾ ਵੀ ਖੁਲਾਸਾ ਕੀਤਾ, ਜੋ ਮਹਿਮਾਨ ਵਜੋਂ ਆਏ ਸਨ। ਗਿੱਪੀ ਗਰੇਵਾਲ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਔਨ ਜੱਟਾ 4' ਨਾਲ ਹਲਚਲ ਮਚਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ੋਅ ਦੇ ਹੋਸਟ ਸ਼ੇਖਰ ਸੁਮਨ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਆਪਣੇ ਸੰਘਰਸ਼ਾਂ ਅਤੇ ਹਰ ਮੁਸ਼ਕਲ ਪੜਾਅ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਿਸ਼ਤੇ ਬਾਰੇ ਚਰਚਾ ਕੀਤੀ। ਇਸ ਦੌਰਾਨ ਹ...
नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

himachal news
मंडी, 20 जून। जिला मंडी में नशा मुक्त और स्वस्थ समाज के निर्माण की दिशा में एक महत्वपूर्ण पहल करते हुए 26 जून 2026 को सभी ग्राम पंचायतों में प्रातः 11 बजे एंटी-चिट्टा विशेष ग्राम सभाओं का आयोजन किया जाएगा। यह विशेष ग्राम सभाएं "नशीली दवाओं के दुरुपयोग और अवैध तस्करी के खिलाफ अंतरराष्ट्रीय दिवस" के अवसर पर आयोजित की जाएंगी। इस संबंध में उपायुक्त मंडी ने पंचायत राज अधिनियम, 1994 तथा पंचायत राज सामान्य नियम, 1997 के तहत आदेश जारी किए हैं। उपायुक्त ने बताया कि हिमाचल प्रदेश सरकार द्वारा युवाओं को नशे की गिरफ्त से बचाने और समाज को नशा मुक्त बनाने के उद्देश्य से एंटी-चिट्टा अभियान चलाया जा रहा है। इसी कड़ी में आयोजित होने वाली विशेष ग्राम सभाएं केवल जागरूकता कार्यक्रम नहीं होंगी, बल्कि नशे के खिलाफ सामूहिक संकल्प और जनभागीदारी का सशक्त मंच भी बनेंगी। उन्होंने बताया कि ग्राम सभाओं में ग्राम...
*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 20 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ...
ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

hot news
ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀ...
ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬ...
ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ। ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਐਸਡੀਐਮ ਤਪਾ ਕਮ ਈ ਆਰ ਓ ਭਦੌ...
ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 20 ਜੂਨ- ਸ਼੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਐਸ.ਡੀ.ਐਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ...