ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ।
ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ "ਤਾਰੇ ਜ਼ਮੀਨ ਪਰ" ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ।
ਐਕਸ ਹੈਂਡਲ 'ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ...







