ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ; 26 ਅਗਸਤ 2026 ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ।
ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼ਮ ਯੂਨੀ...








