Wednesday, September 30
Shadow

Tag: hot news

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

Punjab
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓਐਸਟੀ) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ-ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ, ਹਾਰਮ-ਰਿਡਕਸ਼ਨ ਸਰਵਿਸਿਜ਼ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰ...
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

breaking news
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵ...
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

hot news
ਚੰਡੀਗੜ੍ਹ, 24 ਅਗਸਤ: ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, "ਅੱਖਾਂ ਦਾਨ ਕਰਨਾ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਕਿਸੇ ਨੇਤਰਹੀਣ ਵਿਅਕਤੀ ਨੂੰ ਨਜ਼ਰ ਦਾ ਤੋਹਫ਼ਾ ਦੇ ਸਕਦਾ ਹੈ।"41ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਇਸ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਚਲਾਏਗਾ।ਡਾ. ਬਲਬੀਰ ਸਿੰਘ, ਜੋ ਖ਼ੁਦ ਇੱਕ ਅੱਖਾਂ ਦੇ ਸਰਜਨ ਹਨ, ਨੇ ਜਾਣਕਾਰੀ ਦਿੱਤੀ ਕਿ ਕਾਰਨੀਆ ਦੇ ਨੁਕਸਾਨ ਕਾਰਨ ਅੰਨ੍ਹਾਪਣ ਹੁੰਦਾ ਹੈ, ਜਿਸ ਨੂੰ ਕਾਰਨੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

breaking news
ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

local news
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

local news
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

local news
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ : 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਬ...
ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

local news
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 250 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਐਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿੱਚ ਭਾਗ ਲਿਆ ਹੈ। ਮੀਟਿੰਗ ਵਿੱਚ ਦੱਸਿਆ ਗਿਆ...
ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

hot news
ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ। ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

breaking news
ਚੰਡੀਗੜ੍ਹ, 24 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾ...