ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
*ਬਟਾਲਾ, 16 ਅਪ੍ਰੈਲ*
ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿ...








