ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ ...








