ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ: ਜ਼ਿਲਾ ਮੈਜਿਸਟਰੇਟ
ਬਰਨਾਲਾ, 24 ਮਾਰਚ
ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ...








