ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ
ਚੰਡੀਗੜ੍ਹ/ਜਲੰਧਰ, 20 ਅਗਸਤ: ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’ ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ।
ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਦਿਆਂ ਪੱਤਰਕਾਰੀ ਵ...








