Shadow

Tag: hot news

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Punjab
*ਚੰਡੀਗੜ੍ਹ, 9 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍...
ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

Politics
ਚੰਡੀਗੜ੍ਹ, 8 ਮਾਰਚ: ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ। ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ਛੋ...
ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

Politics
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪੱਧਰ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Punjab
ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ...
ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Politics, Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਮੰਤਰੀ ਨੇ ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Punjab
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼ ਕਰਦਿਆਂ ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

Politics, Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂਸਪ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Politics
ਸੁਨਾਮ, 08 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

local news
ਹੁਸ਼ਿਆਰਪੁਰ, 8 ਮਾਰਚ:                    ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।          ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।                     ਇਸੇ ਤਰ੍ਹਾਂ ਜ਼ਿਲ੍ਹੇ ...