ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ।
ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ।
ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜਗਾਰ ਅਤ...








