ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ
ਫਿਰੋਜ਼ਪੁਰ,27 ਫ਼ਰਵਰੀ ( ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾਂਚ ਲਈ ਲੈਬੋਰੋਟਰੀ ਭੇਜੇ ਗਏ। ਜਿਲ੍ਹਾ ਫੂਡ ਅਫ਼ਸਰ ਦੀ ਟੀਮ ਵੱਲੋ ਪਿੰਡ ਵਿੱਖੇ ਕੁੱ...








