ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧ...








