ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ
ਚੰਡੀਗੜ੍ਹ/ਜਲੰਧਰ, 19 ਅਗਸਤ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਜੇ-ਪਾਲ ਸਾਊਥ ਏਸ਼ੀਆ ਅਤੇ ਹਾਰਟੇਕ ਫਾਊਂਡੇਸ਼ਨ ਨਾਲ ਸਾਂਝੇ ਤੌਰ ’ਤੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, ‘ ਮੇਨਸਟ੍ਰੀਮਿੰਗ ਆਫ ਵਿਮੈਨ ਇਨ ਪੰਜਾਬ ਪੁਲਿਸ ’’ ਤਹਿਤ ਤੀਜੇ ਗੇੜ ਦੇ ਸਿਖਲਾਈ ਪ੍ਰੋਗਰਾਮ ਦੇ ਦੂਜਾ ਦਿਨ ਸਫਲਤਾਪੂਰਵਕ ਮੁਕੰਮਲ ਕੀਤਾ।
ਪ੍ਰੋਗਰਾਮ ਦਾ ਦੂਜਾ ਦਿਨ ਵਿਸ਼ੇਸ਼ ਤੌਰ ’ਤੇ ਗਰੁੱਪ ਟੀ2 - ਸਿਰਫ਼ ਪੁਰਸ਼ਾਂ ਦੇ ਸਮੂਹ - ’ਤੇ ਕੇਂਦ੍ਰਿਤ ਸੀ, ਜਿਸ ਵਿੱਚ 413 ਨਾਮਜ਼ਦ ਪੁਲਿਸ ਅਧਿਕਾਰੀ ਸ਼ਾਮਲ ਸਨ, ਜੋ ਸਟੇਸ਼ਨ ਹਾਊਸ ਅਫਸਰ (ਐਸਐਚਓ), ਜਾਂਚ ਅਧਿਕਾਰੀ (ਆਈਓ), ਅਤੇ ਮੁਨਸ਼ੀ (ਐਮਐਚਸੀ) ਵਜੋਂ ਸੇਵਾ ਨਿਭਾ ਰਹੇ ਹਨ ਅਤੇ ਆਪਣੇ ਸਬੰਧਤ ਪੁਲਿਸ ਥਾਣਿਆਂ ਦੀ ਨੁਮਾਇੰਦਗੀ ਕਰਦੇ ਹਨ।
ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਿੰਗ ਸੰਵੇਦਨਸ਼ੀਲਤਾ...








