ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ
ਚੰਡੀਗੜ੍ਹ, 5 ਫਰਵਰੀ 2026
ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। ਇਹ ਲਾਭ ਮੌਜੂਦਾ ਸਮੇਂ ...








