ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪ...








