ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ, 20 ਅਪ੍ਰੈਲ :
ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ...








