Monday, September 28
Shadow

Tag: hot news

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

hot news
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ  ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ। ਇਸ ਮੌਕੇ ਸ਼੍ਰੀਮਤੀ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ...
ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

hot news
ਚੰਡੀਗੜ੍ਹ/ਜਲੰਧਰ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਸਮਾਵੇਸ਼ੀ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਿਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਫ਼ਿਲੌਰ ਸਥਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐੱਮ.ਆਰ.ਐੱਸ.ਪੀ.ਪੀ.ਏ.) ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, "ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ" ਅਧੀਨ ਤੀਜੇ ਗੇੜ ਦੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਵੱਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਇੱਕ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ। ਇਸ ਗੇੜ ਦੀ ਸਿਖਲਾਈ ਵਿੱਚ ਵਿਸ਼ੇਸ਼ ਗਰੁੱਪਾਂ ਅਧੀਨ ਕੁੱਲ 1,453 ਨਾਮ...
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

hot news
ਚੰਡੀਗੜ੍ਹ, 17 ਅਗਸਤ:       ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 209ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,578 ਹੋ ਗਈਆਂ। ਇਸ ਤੋਂ ਇਲਾਵਾ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟ...
hot news
ਚੰਡੀਗੜ੍ਹ; 17 ਅਗਸਤ 2026 ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਇਹ ਐਲਾਨ ਚੱਲ ਰਹੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸੇਵਾ ਦੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਆਪਕ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਹ ਪੂਰੀ ਤਰ੍ਹਾਂ ਤਿਆਰ ਕੀਤੀਆਂ ਮਿਡੀ ਬੱਸਾਂ ਆਇਸ਼ਰ ਦੁਆਰਾ ਤਿਆਰ ਅਤੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ। ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਖਾਸ ਤੌਰ 'ਤੇ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵੀਨਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

National
ਚੰਡੀਗੜ੍ਹ; 17 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।” ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ...

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

breaking news
ਚੰਡੀਗੜ੍ਹ, 17 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
*ਚੰਡੀਗੜ੍ਹ, 17 ਅਗਸਤ:* ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ...
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

hot news
ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪ...
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

hot news
ਚੰਡੀਗੜ੍ਹ/ਹੁਸ਼ਿਆਰਪੁਰ, 15 ਅਗਸਤ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ...
80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

hot news
ਬਰਨਾਲਾ, 15 ਅਗਸਤ    ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰਕੇ ਨਸੀਬ ਹੋਇਆ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨ...