ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ
ਮਾਨਸਾ, 28 ਜਨਵਰੀ
ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ। ਓਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਯੋਗ ਅਧਿਆਪਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਦੀ ਸਹੂਲਤ ਪੱਖੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਦਾਖ਼ਲਾ ਜਾਗਰੂਕਤਾ ਮੁਹਿੰਮ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਪ੍ਰਸ਼ਾਸਨ ਦੀ ਵਚਨਬੱਧਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ...








