ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ ਹਮਾਇਤ ਹਾਸਲ ਕਰਨ ਦੀ ਬਜਾਏ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਸਰਕਾਰਾਂ ਨੂੰ ਰੋਕੇ ਫੰਡਾਂ, ਰਾਜਪਾਲਾਂ, ਈ.ਡੀ., ਸੀ.ਬੀ.ਆਈ. ਅਤੇ ਚੋਣ ਕਮਿਸ਼ਨ ਰਾਹੀਂ ਤੰਗ ਕੀਤਾ ਜਾ ਰਿਹਾ ਹੈ, ਜਦੋਂ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂ ਇਸ ਦੀ ‘ਵਾਸ਼ਿੰਗ ਮਸ਼ੀਨਤੋਂ ਸਾਫ਼ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ‘ਆਪ ਡਰੇਗੀ ਨਹੀਂ, ਪੰਜਾਬੀ ਆਪਣੀ ਗਰਦਨ ਕਟਾ ਸਕਦੇ ਹਨ ਪਰ ਡਰ ਨਾਲ ਕਦੇ ਨਹੀਂ ਝੁਕਣਗੇ। ਉਨ੍ਹਾਂ ਭਾਜਪਾ ਨੂੰ ਛਾਪਿਆਂ ਤੇ ਦਬਾਅ ਦੀਆਂ ਚਾਲਾਂ `ਤੇ ਭਰੋਸਾ ਕਰਨ ਦੀ ਬਜਾਏ ਲੋਕਾਂ ਵਿੱਚ ਕੰਮ ਕਰ ਕੇ 2027 ਦੀ ਤਿਆਰੀ ਕਰਨ ਲਈ ਕਿਹਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮ...








