ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ
ਗੁਰਦਾਸਪੁਰ,15 ਅਗਸਤ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਸਥਾਨਕ ਸ਼ਹੀਦ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿੱਚ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ ਐਡੀਸ਼ਨਲ ਸੁਪਰਡੰਟ ਪੀ.ਐੱਸ.ਪੀ.ਸੀ. ਐੱਲ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਆਦਿਤਿਆ ਊੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸਨ ਜੱਜ ਗੁਰਦਾਸਪੁਰ, ਆਈ.ਜੀ ਰਾਜਪਾਲ ਸਿੰਘ, ਆਦਿਤਿਆ ਐੱਸ.ਐੱਸ.ਪੀ ਗੁਰਦਾਸਪੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸੀਨੀਅਰ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕ...








