5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ
*ਚੰਡੀਗੜ੍ਹ, 30 ਦਸੰਬਰ:*
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਣੇ ਅਤੇ ਭੂਮੀਗਤ ਪਾਣੀ ਦੇ ਪੱਧਰ ਵਿੱਚ ਵਾਧਾ ਕਰਨ 'ਤੇ ਕੇਂਦ੍ਰਿਤ ਕਿਸਾਨ-ਪੱਖੀ ਪਹੁੰਚ ਅਪਣਾਈ ਗਈ। ਰਿਕਾਰਡ ਵਿੱਤੀ ਖਰਚਿਆਂ ਅਤੇ ਲੰਬੇ ਸਮੇਂ ਤੋਂ ਅਣਗੌਲੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜਲ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਖੇਤਰਾਂ ਵਿੱਚ ਖਾਸ ਕਰਕੇ ਸੋਕਾ ਪ੍ਰਭਾਵਿਤ ਅਤੇ ਸੇਮਗ੍ਰਸਤ ਖੇਤਰਾਂ ਵਿੱਚ ਪਾਣੀ ਦੀ ਬਰਾਬਰ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਤੋਂ 2025-26 ਤੱਕ 5640 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਵਿੱਤੀ ਵ...








