ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਚੰਡੀਗੜ੍ਹ 13 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ।
ਘਟਨਾ ਦੀ ਨਿਖੇਧੀ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।"
ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕ...







