‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 22 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75 ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।
ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ...








