ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ, “ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।”
ਫਿਰੋਜ਼ਪੁਰ ਵਿੱਚ, ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਫਿਰੋ...








