ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ
ਚੰਡੀਗੜ੍ਹ, 29 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ 19,373 ਕ...








