ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ
ਕੋਟਕਪੂਰਾ, 12 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੈਣਾਂ ਅਤੇ ਧੀਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸ. ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਅਮੀਰ ਸੱਭਿਆਚਾਰ, ਤਿਉਹਾਰਾਂ ਅਤੇ ਰਿਸ਼ਤਿਆਂ ਦੀ ਮਿਠਾਸ ਲਈ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ। ਸਾਵਣ ਦੀਆਂ ਤੀਆਂ ਵੀ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜੋ ਭੈਣਾਂ-ਧੀਆਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਪੁਰਾਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀ...








