ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ।
ਇੱਥੋਂ ਦੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਬੱਤ ਦਾ ਭਲਾ ਇਕੱਤਰਤਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਵਿੱਚ ਸਥਾਪਤ ਕੀਤੀ ਜਾਣ ਇਹ ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਨੌਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ, ਮਹਾਨ ਜੀਵਨ ਅਤੇ ਫਲਸਫੇ ਦੇ ਬਾਰੇ ਡੂੰਘੀ ਖੋਜ ਲਈ ਬੇਹੱਦ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੱਕਾਰੀ ਸੰਸਥਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦਾ...








