Saturday, September 12
Shadow

Tag: hot news

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Politics, Punjab
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Politics, Punjab
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

Politics
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਨੂੰ ਮੁੜ ਰੰਗਲ...
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

Punjab
ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ। ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

Politics, Punjab
ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕਟ ਨੂੰ ਚਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ । ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Crime, Punjab
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾ...
ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

local news
ਬਰਨਾਲਾ, 23 ਮਾਰਚ         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂਆਂ ਲਈ ਸਾਰੀਆਂ ਸਹੂਲਤਾ...
ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

local news
ਸ੍ਰੀ ਮੁਕਤਸਰ ਸਾਹਿਬ, 23 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ 'ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਰ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਸਹਿਤ ਵੱਧ ਤੋਂ ਵੱਧ ਪਹੁੰਚਾਉਣ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ। ਇਹ ਪ੍ਰਾਪਤੀ ਕਿਸਾਨਾਂ ਵਿੱਚ ਖੇਤੀਬਾੜੀ ਤਕਨੀਕਾਂ ਅਤੇ ਨਵੀਂ ਜਾਣਕਾਰੀ ਦੇ ਪ੍ਰਸਾਰ ਵੱਲ ਇਸ ਕੇਂਦਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਵੱਖ-ਵੱਖ ਫਸਲਾਂ ਵਿੱਚ ਉੱਤਮ ਗੁਣਵੱਤਾ ਦੇ ਉਤਪਾਦ ਪੇਸ਼ ਕਰਕੇ ਇਨਾਮ ਹਾਸਲ ਕੀਤੇ। ਪਿੰਡ ਬੋਦੀਵਾਲਾ ਖੜਕ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਨੂੰ ਮਿਰਚ ਅ...