Wednesday, September 30
Shadow

Tag: hot news

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

local news
ਗੁਰਦਾਸਪੁਰ, 29 ਸਤੰਬਰ- ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ। ਇਸ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ। ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਨੇ ਕੀਤੀ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਵਿਸ਼ੇਸ਼ ਮਹਿਮਾਨਾਂ ਵਜੋਂ ਹੋਰ ਪਤਵੰਤਿਆਂ ਨਾਲ ਮੰਚ ਉੱਪਰ ਮੌਜੂਦ ਰਹੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੀ ਏ ਯੂ ਖੇਤੀ ਵਿਗਿਆਨ ਅਤੇ ਆਸਥਾ ਦਾ ਕੇਂਦਰ ਹੈ। ਇਸਨੇ ਪੰਜਾਬ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਦਾ ਖੇਤ ਅਸਲ ਪ੍ਰਯੋਗਸ਼ਾਲਾ ਹੁੰਦੀ ਹੈ, ਜਿਸ ਵਿਚ ਖੇਤੀ ਖੋਜ...
ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

local news
ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ: ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ. ਆਰ-2026 ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ...
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਮਾਲ ਅਧਿਕਾਰੀਆਂ ਨੂੰ ਪੈਡਿੰਗ ਪਏ ਇੰਤਕਾਲ ਦੇ ਮਾਮਲਿਆਂ ਨੂੰ ਵੀ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ...
ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

local news
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ। ਇਸ ਮੌਕੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵ...
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

hot news
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਜਮੀਨੀ ਪੱਧਰ ’ਤੇ ਹੁਲਾਰਾ ਦੇਣ ਲਈ ਸ਼ਾਨਦਾਰ ਉਪਰਾਲੇ ਕਰਦਿਆਂ ਰਾਜ ਅੰਦਰ ਮੁੜ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ। ਨੇੜਲੇ ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਨਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਹਰ ਵਰਗ ਵਲੋਂ ਉਤਸ਼ਾਹਜਨਕ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿਚ 14 ਸਾਲ ਤੋਂ ਲੈ ਕੇ 70 ਸਾਲ ਉਮਰ ਤੱਕ ਦੇ ਖਿਡਾਰੀ ਆਪਣੀਆਂ ਪਸੰਦਿਦਾ ਖੇਡਾਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਚਾਰ ਪੈਰਾ ਖੇਡਾਂ ਵੀ ਹਨ ਜਿਨ੍ਹਾਂ ਵਿਚ ਐਥਲੈਟਿਕਸ, ਪਾਵਰ ਲਿਫਟਿ...
ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

hot news
ਕੀਰਤਪੁਰ ਸਾਹਿਬ 29 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸੁਵਿਧਾਜਨਕ ਢੰਗ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਖੁਸ਼ਕਿਸਮਤੀ ਦੀ ਗੱਲ ਹੈ ਕਿ ਅਸੀਂ ਆਪਣੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੀ ਵਿਰਾਸਤ ਅਤੇ ਸਾਡਾ ਮਾਣ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

breaking news
ਚੰਡੀਗੜ੍ਹ, 29 ਸਤੰਬਰ 2026: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ। ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ। ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚ...
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

breaking news
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤ...
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

hot news
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 252ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,734 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

hot news
ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ...