ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 16 ਮਾਰਚ
ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।
ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇ...








