ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਕੀਰਤਪੁਰ ਸਾਹਿਬ 05 ਨਵੰਬਰ ()
ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ।
ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ, ਤੁਰੰਤ ਕਾਰਵਾਈ ਟੀਮਾਂ, ਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਉਹਨਾਂ ਪੀ.ਐੱਚ.ਸ...








