ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ
ਤਰਨ ਤਾਰਨ 10 ਅਗਸਤ ( )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ।
ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰ...








