ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।
ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹੈ ਅਤੇ ਚਰਨ ਗੰਗਾ ਸਟੇਡੀਅਮ ਵਿੱਚ ਘੋੜ ਦੋੜ ਤੇ ਕਰਤੱਵ ਦਿਖਾਏ ਜਾਂਦੇ ਹਨ। ਪ੍ਰਸਾਸ਼ਨ ਵੱਲੋਂ ਇਸ ਲਈ ਚਰਨ ਗੰਗਾ ਸਟੇਡੀਅਮ ਵਿੱਚ ਵਿਆਪਕ ਤਿਆਰੀਆਂ ਕੀਤੀਆ ਗਈਆਂ ਹਨ। ਹੋਲਾ ਮਹੱਲਾ ਦੌਰਾਨ ਲੱਖਾਂ ਸੰਗਤਾਂ ਨੂੰ ਸਿਹਤ...








