ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱ...








