ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ
ਚੰਡੀਗੜ, 04 ਅਕਤੂਬਰ:
ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ...








