ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਫਰਵਰੀ
ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ 'ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ।
ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ 'ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ।
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾ...








