Thursday, September 10
Shadow

Tag: hot news

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: * ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ। ਉਨ...
3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

local news
ਬਰਨਾਲਾ, 20 ਫਰਵਰੀ ( ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਮੰਗ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਨਾਲਾ-ਬਾਜਾਖਾਨਾ ਰੋਡ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਉੱਤੇ 3.25 ਕਰੋੜ ਦੀ ਲਾਗਤ ਆਵੇਗੀ ਅਤੇ ਲਗਭੱਗ 3 ਮਹੀਨਿਆਂ ਵਿਚ ਇਹ ਕੰਮ ਪੂਰਾ ਹੋ ਜਾਵੇਗਾ। ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਇਲਾਕਿਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੰਘੇੜਾ ਬਾਈਪਾਸ ਰਾਹੀਂ ਗੁਜ਼ਰਨ ਵਾਲੇ ਵਾਹਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸੜਕ ਦੇ ਕੰਮ ਦੌਰਾਨ ਗੁਣਵੱਤਾ ਦਾ ਖ਼...
ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

local news
 ਮਾਲੇਰਕੋਟਲਾ 20 ਫਰਵਰੀ -                      ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।                    ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ। ਉਨ੍ਹਾਂ ਹੋਰ ਕਿਹਾ ਕਿ ਠੇਕੇਦਾਰ ਕੰਟੀਨ ਆਰਜੀ ਤੌਰ ਤੇ ਬਣਾਏਗਾ ਅਤੇ ਸਮਾਂ ਪੂਰਾ ਹੋਣ...
ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Punjab
ਮਾਨਸਾ, 20 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ...
ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

Punjab
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ ਤੋਂ ਕਾਸਮਭੱਟੀ ਦੀ ਰਿਪੇਅਰ,...
ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

Crime
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

National
ਮੋਹਾਲੀ, 19 ਫ਼ਰਵਰੀ 2026: ਭਵਿੱਖ ਦੀ ਰੋਜ਼ਗਾਰ ਦੁਨੀਆ ਦੀ ਤਿਆਰੀ ਹੁਣ ਡਿਗਰੀ ਪੂਰੀ ਹੋਣ ਤੋਂ ਬਾਅਦ ਨਹੀਂ, ਸਗੋਂ ਪੜ੍ਹਾਈ ਦੌਰਾਨ ਹੀ ਸ਼ੁਰੂ ਹੋ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਕੈਪਜੈਮਿਨੀ ਦੇ ਸਹਿਯੋਗ ਨਾਲ “ਕੋਡਐਕਸਪੀਰੀਐਂਸ ਸੈਂਟਰ” ਦਾ ਉਦਘਾਟਨ ਕੀਤਾ। ਇਹ ਕੇਂਦਰ ਕੈਂਪਸ ਅੰਦਰ ਅਜਿਹਾ ਤਕਨੀਕੀ ਮਾਹੌਲ ਤਿਆਰ ਕਰੇਗਾ ਜੋ ਅਸਲੀ ਦਫ਼ਤਰੀ ਕਾਰਜ-ਸੰਸਕ੍ਰਿਤੀ ਦੀ ਝਲਕ ਦੇਵੇਗਾ। ਇਹ ਕੇਂਦਰ ਰਵਾਇਤੀ ਕੰਪਿਊਟਰ ਲੈਬ ਤੋਂ ਵੱਖਰਾ ਹੈ। ਇੱਥੇ ਵਿਦਿਆਰਥੀਆਂ ਲਈ ਸਾਂਝੇ ਕੋਡਿੰਗ ਖੇਤਰ, ਚਰਚਾ ਕਮਰੇ, ਸੁਵਿਧਾਜਨਕ ਵਿਕਾਸ ਭਾਗ ਅਤੇ ਡਿਜ਼ਿਟਲ ਪ੍ਰਣਾਲੀਆਂ ਉਪਲਬਧ ਹਨ, ਜਿਨ੍ਹਾਂ ਰਾਹੀਂ ਉਹ ਉਦਯੋਗ ਅਨੁਸਾਰ ਪ੍ਰਕਿਰਿਆਵਾਂ ਦੇ ਤਹਿਤ ਪ੍ਰਯੋਗਾਤਮਕ ਪ੍ਰੋਜੈਕਟਾਂ ’ਤੇ ਕੰਮ ਕਰ ਸਕਣਗੇ। ਇਹ ਸਹੂਲਤ ਇਕੋ ਸਮੇਂ 500 ਤੋਂ ਵੱਧ ਵਿਦਿਆਰਥੀਆਂ ਨੂੰ ਜੋੜ ਸਕਦੀ ਹੈ, ਜੋ ਇਸਨੂੰ ਖੇਤਰ ਦੇ ਸਭ ਤੋਂ ਵੱਡੇ ਉਦਯੋਗ-ਸੰਬੰਧਿਤ ਸਿਖਲਾਈ ਕੇਂਦਰਾਂ ਵਿੱਚ ਸ਼ਾਮਲ ਕਰਦੀ ਹੈ। ਉਦਘਾਟਨ ਸਮਾਰੋਹ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ/ਜਲੰਧਰ, 19 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ...
ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

Punjab
ਚੰਡੀਗੜ੍ਹ, 19 ਫਰਵਰੀ ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ 'ਈਜ਼ ਆਫ ਡੂਇੰਗ ਬਿਜ਼ਨਸ' (ਵਪਾਰ ਕਰਨ ਨੂੰ ਸੌਖਾਲਾ ਬਨਾਉਣ) ਦਾ ਮੁੱਖ ਹਿੱਸਾ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

Punjab
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ...