ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ: ਅਮਨ ਅਰੋੜਾ
ਸੁਨਾਮ, 09 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਦਾ ਵਿਕਾਸ ਕਰਨਾ ਨਹੀਂ, ਸਗੋਂ ਪਿੰਡਾਂ ਨੂੰ ਵੀ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ, ਸਿੱਖਿਆ, ਸਿਹਤ, ਪਾਣੀ, ਸਫ਼ਾਈ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ।
ਸ੍ਰੀ ਅਮਨ ਅਰੋੜ...








