Shadow

Tag: hot news

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰਾਮ ਪੰਚਾਇਤ ...
ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ

National, Politics, Punjab
ਨੰਗਲ 31 ਅਗਸਤ () – ਪਿਛਲੇ ਕਈ ਸਾਲਾਂ ਤੋਂ ਭਾਖੜਾ ਡੈਮ ਦੇ ਨੇੜਲੇ ਇਲਾਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਰਸਾਤ ਦੌਰਾਨ ਪਾਣੀ ਦੀ ਮਾਰ ਨਾਲ ਦਰਜਨਾਂ ਪਿੰਡ ਪ੍ਰਭਾਵਿਤ ਹੋ ਜਾਂਦੇ ਸਨ। ਪ੍ਰੰਤੂ ਇਸ ਵਾਰ ਸਤਲੁਜ ਦਰਿਆ ਨੇੜੇ ਵਸਦੇ ਪਿੰਡਾਂ ਵਿੱਚ ਡੰਗੇ ਲਗਾਉਣ ਅਤੇ ਕੰਡਿਆਂ ਦੀ ਮਜ਼ਬੂਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ ਅਤੇ 15 ਕਰੋੜ ਰੁਪਏ ਦੀ ਲਾਗਤ ਨਾਲ ਕੰਢਿਆਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਨਾਲ ਇਲਾਕਾ ਹੁਣ ਤੱਕ ਹੜਾਂ ਦੀ ਮਾਰ ਤੋਂ ਬਚਿਆ ਰਿਹਾ ਹੈ ਇਹ ਪ੍ਰਗਟਾਵਾ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਲੜੀਵਾਰ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿੱਚ ਅਧੀਨ ਨੰਗਲ ਦੋ ਆਰ.ਵੀ.ਆਰ ਵਿੱਚ ਹੋਈ ਜਨਤਕ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਭਾਖੜਾ ਡੈਮ ਦਾ ਪੱਧਰ 1673 ਫੁੱਟ ਹੋਣਾ ਸੀ, ਪਰ ਅਗਾਊਂ ਤਿਆਰੀਆਂ ਕਰਕੇ ਇਹ 1672.62 ਫੁੱਟ ਹੀ ਰਿਹਾ। ਇਹ ਪਹਿਲੀ ਵਾਰ ਹੋਇਆ ਹੈ ਕਿ 30 ਸਾਲਾਂ ਚ' ਸਵਾ ਨਦੀ ਵਿੱਚ ਵਾਰ-ਵਾਰ ਵੱਧ ਪਾਣੀ ਆਉਣ ਦੇ ਬਾਵਜੂਦ ਇਲਾਕੇ ਦ...
ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

National, Politics, Punjab
ਫਾਜ਼ਿਲਕਾ, 31 ਅਗਸਤ – ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 700 ਤੋਂ ਵੱਧ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਸਦੇ ਨਾਲ ਹੀ ਟੀਮਾਂ ਵੱਲੋਂ ਜ਼ਰੂਰੀ ਸਾਮਾਨ ਪਹੁੰਚਾਉਣ ਅਤੇ ਦਰਜਨਾਂ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਫੌਰੀ ਸਹਾਇਤਾ ਮੁਹੱਈਆ ਕਰਵਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੁਤਾਬਕ, ਹੁਣ ਧਿਆਨ ਫਸੇ ਹੋਏ ਪਰਿਵਾਰਾਂ ਤੱਕ ਪਹੁੰਚਣ ਅਤੇ ਪਿੰਡਾਂ ਵਿੱਚ ਮੁੜ ਸਥਿਰਤਾ ਲਿਆਉਣ ’ਤੇ ਕੇਂਦ੍ਰਿਤ ਹੈ, ਅਤੇ ਫੌਜ ਇਸ ਵਿਚ ਸਹਿਯੋਗ ਕਰ ਰਹੀ ਹੈ। ਅਮੋਘ ਡਿਵੀਜ਼ਨ ਟੁਕੜੀ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਚੌਵੀ ਘੰਟੇ ਤਾਇਨਾਤ ਹਨ।...
ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ। ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ...
ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

National, Politics, Punjab
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਕਿੱਟਾਂ, ਖਾਣ-ਪੀਣ ਦੀਆਂ ਵਸਤਾਂ ਅਤੇ ਜਾਨਵਰਾਂ ਲਈ ਚਾਰੇ ਸਮੇਤ ਜ਼ਰੂਰੀ ਸਮਾਨ ਸੀ। ਓਧਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮ...
350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

Politics, Punjab
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ। ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਇਸ ਇਲਾਕੇ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ, ਐਸ.ਐਸ.ਪੀ ਸ੍ਰੀ ਗੁਲਨੀਤ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ ਵੀ ਮੋਜੂਦ ਸਨ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਹਨ, ਜਿੱਥੇ ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਸੰਗਤਾਂ ਪਹੁੰਚਣਗੀਆਂ। ਸ਼ਰਧਾਲੂਆਂ ਲਈ ਹਰ ਲੋੜੀਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਆਲੇ...
ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 29 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ। ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰ...
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

National, Politics, Punjab
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਡੀ.ਸੀ. ਰਾਹੁਲ ਚਾਬਾ ਨੇ ਕਿਹਾ, "ਨਾਗਰਿਕਾਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਸਾਡੀ ਤਰਜੀਹ ਹੈ। ਸਾਨੂੰ ਇਹ ਯਕੀਨੀ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮਿਲਣ।" ਡਰੇਨੇਜ ਵਿਭਾਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਡੀ.ਸੀ. ਨੇ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਤ ਤੌਰ 'ਤੇ ਕਮਜ਼ੋਰ ਥਾਵਾਂ ਦਾ ਨਿਰੀਖਣ ਕਰਨ, ਜਲ ਸਰੋਤ ਤੇ ਨਿਕਾਸੀ ਸਾਧਨਾਂ ਦੀ ਸਫਾਈ ਕਰਨ ਅਤੇ ਬੰਨ...
ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

National, Politics, Punjab
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤ...
ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 28 ਅਗਸਤ: ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ  ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ। ਸ. ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ । ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਲਈ ਲੁਧਿਆਣਾ ਢੁੱਕਵਾਂ ਸਥਾਨ ਹੋਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਇਸ ਉਦਯੋਗਿਕ ਸ਼ਹਿਰ ਵਿੱਚ 20 ਏਕੜ ਜ਼ਮੀਨ ਉਪਲਬਧ ਹੈ। ਸ. ਹਰਜੋਤ ਸਿੰਘ ਬੈਂਸ ਨੇ ਤਕਨੀਕੀ ਸਿੱਖਿਆ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਕਿਹਾ ਕ...