Shadow

Tag: hot news

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

National, Politics, Punjab
ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ। ਰਾਸ਼ਟਰੀ ਪੱਧਰ ਦੀ ਇਸ ਮਾਨਤਾ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਰਿੰਦਰ ਸਿੰਘ ਨੂੰ ਇਸ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ -2025 ਲਈ ਚੋਣ ਹੋਣ ’ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਨਰਿੰਦਰ ਸਿੰਘ ਲਈ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਵੀ ਕੀਤੀ। ਸ. ਬੈਂਸ ਨੇ ਕਿਹਾ ਕਿ ਨਰਿੰਦਰ ਸਿੰਘ ਦੀ ਪ੍ਰਾਪਤੀ ਹੋਰ ਅਧਿਆਪਕਾਂ ਲਈ ਪ੍ਰਤੱਖ ਉਦਾਹਰਣ  ਹੈ, ਉਹ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਆਪਣੀ ਮਿਹਨਤ ਸਦਕਾ ਸਾਰਥਕ ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ  ਵਿੱਚ ਸਿੱਖਿਆ ਪ੍ਰਤੀ ਪਿਆਰ ਦਾ ਸੰਚਾਰ ਕਰਨ ਲਈ ਨਰਿੰਦਰ ...
ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ  ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ  ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ   ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ...
ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ ਆਬਕਾਰੀ ਬਕਾਏ ਦੀ ਵਸੂਲੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਵਿਭਾਗ ਵੱਲੋਂ ਮੌਜੂਦਾ ਵਿੱਤੀ ਸਾਲ 2025-26 ਵਿੱਚ 1.85 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ ਵਿੱਤੀ ਜਵਾਬਦੇਹੀ ਵੱਲ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ 20.31 ਕਰੋੜ ਰੁਪਏ (ਕਲੈਕਟਰ ਰੇਟ 'ਤੇ) ਦੇ ਮੂਲ ਮੁੱਲ ਦੀਆਂ 27 ਜਾਇਦਾਦਾਂ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਿਕਵਰੀ ਮੁਹਿੰਮ ਦੇ ਹਿੱਸੇ ਵਜੋਂ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮ...
ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ  ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

National, Politics, Punjab
ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹ...
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

National, Politics, Punjab
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

National, Politics, Punjab
ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ 'ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡ ਨੂੰ ਜੋੜਨ ਵਾਲੀ ਸੜਕ 'ਤੇ ਪਾਣੀ ਹੋਣ ਕਾਰਨ...
ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ''ਆਈ.ਟੀ. ਇੰਡੀਆ ਐਕਸਪੋ - 2025'' ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ 'ਤੇ ਇਨਵੈਸਟਮੈਂਟ ਆ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਕੈਬਨਿਟ ਮੰਤ...
*ਹੁਣ ਪੰਜਾਬ ਵਿੱਚ  112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *

*ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *

National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼  ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930  ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ।  ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ  ਵਾਹਨਾਂ ਸਬੰਧੀ ਹੋਰ ਦਿੱਕਤਾਂ  ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ  ਕਰ  ਸਕਦੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ  ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ  ਫੌਰੀ  ਸਹਾਇਤਾ ਉਪਲਬਧ ਕਰਵਾਉਣ ਲਈ  ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁ...