Thursday, September 10
Shadow

Tag: hot news

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Crime
ਚੰਡੀਗੜ੍ਹ, 13 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ...
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

Punjab
*ਚੰਡੀਗੜ੍ਹ, 13 ਫ਼ਰਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ, ਜਿੱਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੇ ਤੁਰੰਤ ਅਤੇ ਸਟੀਕ ਮੁਲਾਂਕਣ ਕਰਕੇ ਆਪਣੀ ਯੋਗਤਾ ਪਹਿਲਾਂ ਹੀ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ...
ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

Punjab
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ। ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।”...
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 13 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿ...
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

Politics
ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ: ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

Politics
ਜਲੰਧਰ, 12 ਫਰਵਰੀ ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

Punjab
ਭਗਵੰਤ ਸਿੰਘ ਮਾਨ ਚੰਡੀਗੜ੍ਹ, 12 ਫਰਵਰੀ: ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ। ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ। ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

local news
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨ...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

local news
ਤਪਾ, 12 ਫਰਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ । ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸ...
ਵੰਦਨਾ ਦੇਵੀ ਤੇ  ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

ਵੰਦਨਾ ਦੇਵੀ ਤੇ ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

local news
ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵੰਦਨਾ ਦੇਵੀ ਅਤੇ  ਰਾਮ ਮੂਰਤੀ ਧਾਮੀ ਦੁਆਰਾ ਆਪਣੇ ਪੁੱਤਰ ਲੇਟ ਦਲੀਪ ਕੁਮਾਰ ਧਾਮੀ  ਦੀ ਯਾਦ ਵਿੱਚ  5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਰੈੱਡ ਕਰਾਸ ਲੇਖਾਕਾਰ ਸਰਬਜੀਤ ਮੌਜੂਦ ਸਨ। ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨ...